ਪੰਜਾਬ ਵਿਚ ਮਾਨਸੂਨ ਦੀ ਦਸਤਕ, ਤਾਪਮਾਨ ਵਿਚ ਆਈ 3.3 ਡਿਗਰੀ ਸੈਲਸੀਅਸ ਦੀ ਗਿਰਾਵਟ

By : KOMALJEET

Published : Jun 26, 2023, 12:57 pm IST
Updated : Jun 26, 2023, 12:57 pm IST
SHARE ARTICLE
representational Image
representational Image

ਮੌਸਮ ਵਿਭਾਗ ਵਲੋਂ ਅਗਲੇ 5 ਦਿਨ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਤੋਂ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ ਅਤੇ ਮੋਹਾਲੀ ਖੇਤਰ ਵਿਚ ਵੀ ਮਾਨਸੂਨ ਪਹੁੰਚ ਗਿਆ ਹੈ। ਇਕ-ਦੋ ਦਿਨਾਂ ਵਿਚ ਇਹ ਮਾਨਸੂਨ ਮਾਝਾ ਅਤੇ ਦੁਆਬਾ ਖੇਤਰ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ ਸਭ ਤੋਂ ਵੱਧ 113.2 ਐਮ.ਐਮ. ਬਾਰਿਸ਼ ਦਰਜ ਕੀਤੀ ਗਈ। ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ 92.6 ਐਮ.ਐਮ. ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ। 15 ਜੂਨ ਨੂੰ ਅੰਮ੍ਰਿਤਸਰ ਵਿਚ 112.2 ਐਮ.ਐਮ. ਮੀਂਹ ਪਿਆ। ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ ਪਰ ਹੁਣ ਬਾਰਿਸ਼ ਨੇ ਦੂਜੀ ਵਾਰ ਰਿਕਾਰਡ ਤੋੜ ਦਿਤਾ ਹੈ।

ਇਹ ਵੀ ਪੜ੍ਹੋ : ਚਿੱਟੇ ਦੇ ਦੈਂਤ ਨੇ ਨਿਗਲਿਆ ਨੌਜੁਆਨ 

ਅੰਮ੍ਰਿਤਸਰ ਤੋਂ ਇਲਾਵਾ ਪਠਾਨਕੋਟ ਵਿਚ 14.1mm, ਫ਼ਰੀਦਕੋਟ ਵਿਚ 24.8mm, ਗੁਰਦਾਸਪੁਰ ਵਿਚ 26.7mm, ਫ਼ਿਰੋਜ਼ਪੁਰ ਵਿਚ 16mm ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਅਤੇ ਮੋਹਾਲੀ 'ਚ ਵੀ ਮੀਂਹ ਪਿਆ ਹੈ।

ਚੱਕਰਵਾਤ ਬਿਪਰਜੋਏ ਕਾਰਨ ਕਮਜ਼ੋਰ ਹੋਈ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਮਾਨਸੂਨ ਨੇ ਉੱਤਰ ਪ੍ਰਦੇਸ਼ ਤੋਂ ਹਰਿਆਣਾ ਤਕ ਦਾ 750 ਕਿਲੋਮੀਟਰ ਦਾ ਸਫ਼ਰ ਸਿਰਫ਼ ਇਕ ਦਿਨ ਵਿਚ ਪੂਰਾ ਕੀਤਾ। ਦੂਜੇ ਪਾਸੇ ਹਿਮਾਚਲ ਵਾਲੇ ਪਾਸੇ ਤੋਂ ਮਾਨਸੂਨ ਪੰਜਾਬ ਦੀ ਸਰਹੱਦ 'ਤੇ ਪਹੁੰਚ ਕੇ ਪਠਾਨਕੋਟ, ਮੋਹਾਲੀ ਅਤੇ ਨਵਾਂਸ਼ਹਿਰ 'ਚ ਦਸਤਕ ਦਿਤੀ ਹੈ।

ਮਾਝਾ ਖੇਤਰ 'ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ 'ਚ ਤਾਪਮਾਨ 3.3 ਡਿਗਰੀ ਤਕ ਡਿੱਗ ਗਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ। ਅਗਲੇ 5 ਦਿਨਾਂ ਤਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਅੱਜ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਵਿਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਮ੍ਰਿਤਸਰ ਜ਼ਿਲ੍ਹੇ ਵਿਚ ਘੱਟੋ-ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 5.6 ਡਿਗਰੀ ਅਤੇ ਆਮ ਨਾਲੋਂ 1.3 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਅੱਜ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਜਲੰਧਰ 'ਚ ਘੱਟੋ-ਘੱਟ ਤਾਪਮਾਨ ਕਰੀਬ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਇਨ੍ਹਾਂ ਇਲਾਕਿਆਂ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਸਾਰਾ ਦਿਨ ਬੱਦਲ ਛਾਏ ਰਹਿਣਗੇ।

Location: India, Chandigarh

SHARE ARTICLE

ਏਜੰਸੀ

Advertisement

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM
Advertisement