ਅੱਜ ਤੱਕ ਸ਼੍ਰੋਮਣੀ ਕਮੇਟੀ 'ਚ ਕਿਸੇ ਦੀ ਦਖ਼ਲ ਅੰਦਾਜ਼ੀ ਨਾ ਤਾਂ ਕਿਸੇ ਨੇ ਮੰਨੀ ਹੈ ਤੇ ਨਾ ਹੀ ਕਿਸੇ ਨੇ ਮੰਨਣੀ- ਹਰਜਿੰਦਰ ਸਿੰਘ ਧਾਮੀ

By : GAGANDEEP

Published : Jun 26, 2023, 4:45 pm IST
Updated : Jun 26, 2023, 4:45 pm IST
SHARE ARTICLE
photo
photo

'ਐਸਜੀਪੀਸੀ ਸਿੱਖਾਂ ਦੀ ਪਾਰਟੀਮੈਂਟ ਹੈ, ਇਸ ਦੇ ਅਪਣੇ ਕਾਨੂੰਨ ਤੇ ਨਿਯਮ ਹਨ'

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ 20 ਜੂਨ ਨੂੰ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ ਹੈ। ਇਹ ਫੈਸਲਾ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ: ਅਬੋਹਰ 'ਚ ਵਾਪਰਿਆ ਵੱਡਾ ਹਾਦਸਾ, ਡਿੱਗਿਆ 30 ਫੁੱਟ ਉੱਚਾ ਝੂਲਾ

ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਸ਼ੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਪੰਜਾਬ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫਤ ਪ੍ਰਸਾਰਣ ਕਰਨ ਦਾ ਮਤਾ ਪਾਸ ਕੀਤਾ ਗਿਆ। ਧਾਮੀ ਨੇ ਕਿਹਾ ਕਿ ਜੇਕਰ ਉਹ ਅੱਜ ਝੁਕਦੇ ਹਨ ਤਾਂ ਸ਼੍ਰੋਮਣੀ ਕਮੇਟੀ ਦੀ ਹੋਂਦ ਖ਼ਤਮ ਹੋ ਜਾਵੇਗੀ।

ਇਹ ਵੀ ਪੜ੍ਹੋ:  ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਗੁਰਦੁਆਰੇ ਦੇ ਪ੍ਰਬੰਧ ਵਿਚ ਸਿੱਧੀ ਦਖਲਅੰਦਾਜ਼ੀ ਕਰਦਿਆਂ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿਤਾ ਜਾਵੇਗਾ। 

ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਜਥੇਬੰਦੀ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਟ ਵਿੱਚ ਸੋਧ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦਾ ਬਹੁਮਤ ਜ਼ਰੂਰੀ ਹੈ। ਆਮ ਸਦਨ ਦੁਆਰਾ ਪਾਸ ਕੀਤੇ ਜਾਣ ਅਤੇ ਕੇਂਦਰ ਨੂੰ ਭੇਜੇ ਜਾਣ ਤੋਂ ਬਾਅਦ ਹੀ ਸੰਸਦ ਸੋਧ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੀ ਹੈ। ਧਾਮੀ ਨੇ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਨਾ ਮੰਨੀ ਤਾਂ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰੋਸ ਮਾਰਚ ਸ਼ੁਰੂ ਕਰਾਂਗੇ।
ਧਾਮੀ ਨੇ ਕਿਹਾ ਹੈ ਕਿ ਸਿਰਫ਼ ਸੀਐਮ ਮਾਨ ਨੂੰ ਹੀ ਨਹੀਂ ਬਲਕਿ ਕੇਂਦਰ ਨੂੰ ਵੀ ਕਿਸੇ ਤਰ੍ਹਾਂ ਦੀ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ 'ਤੇ ਹੀ ਕੀਤੀ ਜਾ ਸਕਦੀ ਹੈ। ਧਾਮੀ ਨੇ ਮੁੱਖ ਮੰਤਰੀ ਮਾਨ ਅਤੇ ਵਿਧਾਇਕ ਬੁਧਰਾਮ ਨੂੰ ਸਿੱਖਾਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਲਈ ਵੀ ਕਿਹਾ ਹੈ।

ਧਾਮੀ ਨੇ ਕਿਹਾ ਕਿ ਐਸਜੀਪੀਸੀ ਸਿੱਖਾਂ ਦੀ ਪਾਰਟੀਮੈਂਟ ਹੈ, ਇਸ ਦੇ ਅਪਣੇ ਕਾਨੂੰਨ ਤੇ ਨਿਯਮ ਹਨ, ਉਹਨਾਂ ਕਾਨੂੰਨਾਂ ਤੇ ਨਿਯਮਾਂ ਤਹਿਤ ਹੀ ਇਹ ਕੰਮ ਕਰਦੀ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਲਿਆ ਉਸ ਨੂੰ ਰੱਦ ਕੀਤਾ ਗਿਆ, ਕਿਉਂਕਿ ਉਹਨਾਂ ਨੂੰ ਕੋਈ ਅਧਿਕਾਰ ਨਹੀਂ ਹੈ।
 ਧਾਮੀ ਨੇ ਬੋਲਦਿਆਂ ਕਿਹਾ ਕਿ ਅੱਜ ਤੱਕ ਸ਼੍ਰੋਮਣੀ ਕਮੇਟੀ 'ਚ ਕਿਸੇ ਦੀ ਦਖ਼ਲ ਅੰਦਾਜ਼ੀ ਨਾ ਤਾਂ ਕਿਸੇ ਨੇ ਮੰਨੀ ਹੈ ਤੇ ਨਾ ਹੀ ਕਿਸੇ ਨੇ ਮੰਨਣੀ ਹੈ, ਭਗਵੰਤ ਮਾਨ ਤੁਰੰਤ ਗੁਰਦੁਆਰਾ ਸੋਧ ਬਿੱਲ ਵਾਪਸ ਲੈਣ, ਨਹੀਂ ਸਾਡੀ ਤਾਂ ਦੌੜ ਲੱਗਣੀ ਹੈ, ਇਨ੍ਹਾਂ ਦੀ ਦੌੜ ਵੱਧ ਲਵਾ ਦੇਣੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement