Punjab News : ਪੰਜਾਬ ਵਿੱਚ 105 ਨਾਨਕ ਬਗੀਚੀਆਂ ਅਤੇ 25 ਪਵਿਤਰ ਵਣ ਸਥਾਪਤ ਕੀਤੇ
Published : Jun 26, 2024, 4:53 pm IST
Updated : Jun 26, 2024, 4:53 pm IST
SHARE ARTICLE
 Lal Chand Kataruchak
Lal Chand Kataruchak

ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।  

ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਲਗਭਗ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ।

ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖਾਨੇ ਤਿਆਰ ਹੋ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement