ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਕੰਗ ਨੇ ਕਿਹਾ- ਭਾਜਪਾ ਆਪ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ
Published : Jun 26, 2024, 9:09 pm IST
Updated : Jun 26, 2024, 9:10 pm IST
SHARE ARTICLE
Malvinder Kang
Malvinder Kang

ਮੋਦੀ ਸਰਕਾਰ ਦੇਸ਼ ਦੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਭਾਜਪਾ ਕਿਸੇ ਵੀ ਤਰੀਕੇ ਨਾਲ ਆਪ ਨੂੰ ਤਬਾਹ ਕਰਨਾ ਚਾਹੁੰਦੀ ਹੈ - ਕੰਗ

Punjab News : 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਰਾਤ ਨੂੰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ 'ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਭਾਰਤੀ ਜਨਤਾ ਪਾਰਟੀ 'ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਦਮ ਹੈ।

ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਜਪਾ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਖ਼ਿਲਾਫ਼ ਕੰਮ ਕਰ ਰਹੀ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸ ਲਈ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਖ਼ਿਲਾਫ਼ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਗ਼ਲਤ ਵਰਤੋਂ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਸ ਤਰ੍ਹਾਂ ਈ.ਡੀ ਨੇ ਫ਼ੌਰੀ ਤੌਰ 'ਤੇ ਫ਼ੈਸਲੇ ਦੀ ਕਾਪੀ ਨਾ ਮਿਲਣ 'ਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਇਸ਼ਾਰੇ 'ਤੇ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਅਤੇ ਸ਼ਰਦਚੰਦਰ ਰੈਡੀ ਨਾਲ ਭਾਜਪਾ ਦੇ ਸਬੰਧ ਹਨ।  ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦੇ ਚੋਣ ਫੰਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਫੰਡ ਦੇਣ ਵਾਲੇ ਵਿਅਕਤੀ ਦੇ ਬਿਆਨ ਦੇ ਆਧਾਰ 'ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।  ਉਨ੍ਹਾਂ ਨੇ ਰਾਘਵ ਰੈਡੀ ਦੇ ਪਿਤਾ ਨੂੰ ਲੋਕ ਸਭਾ ਟਿਕਟ ਵੀ ਦਿੱਤੀ ਹੈ। ਇਸ ਤੋਂ ਉਨ੍ਹਾਂ ਦੇ ਇਰਾਦੇ ਸਾਫ਼ ਦਿਖਾਈ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਕੁਝ ਵੀ ਕਰ ਲਵੇ, ਪਰ ਸਾਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ।  ਜਲਦੀ ਹੀ ਅਰਵਿੰਦ ਕੇਜਰੀਵਾਲ ਇਸ ਮਾਮਲੇ 'ਚ ਬੇਕਸੂਰ ਸਾਬਤ ਹੋ ਜਾਣਗੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਭਾਜਪਾ ਦੀ ਸਾਜ਼ਿਸ਼ ਲੋਕਾਂ ਸਾਹਮਣੇ ਆ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement