Punjab News : ਆਪ ਦੇ ਤਿੰਨੋਂ ਸਾਂਸਦ ਪੰਜਾਬ ਦੇ ਮੁੱਦੇਆਂ ਨੂੰ ਪਾਰਲੀਮੈਂਟ ਵਿੱਚ ਚੁੱਕਣਗੇ : ਹਰਚੰਦ ਸਿੰਘ ਬਰਸਟ
Published : Jun 26, 2024, 9:02 pm IST
Updated : Jun 26, 2024, 9:31 pm IST
SHARE ARTICLE
Harchand Singh Barsat
Harchand Singh Barsat

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੇ ਦਿੱਤੀ ਵਧਾਈ

Punjab News : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜਾਂ ਵਿੱਚ ਜੋਰ-ਸ਼ੋਰ ਨਾਲ ਲੱਗੀ ਹੋਈ ਹੈ, ਤੇ ਹੁਣ ਤਾ ਆਪ ਦੇ ਤਿੰਨ ਮੈਂਬਰ ਪਾਰਲੀਮੈਂਟਾਂ ਨੇ ਵੀ ਸਹੂੰ ਚੁੱਕ ਲਈ ਹੈ। ਇਸਦੇ ਲਈ ਉਨ੍ਹਾਂ ਨੇ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਵਧਾਈ ਦਿੱਤੀ।

ਇਸ ਮੌਕੇ ਬਰਸਟ ਨੇ ਕਿਹਾ ਕਿ ਆਪ ਦੇ ਤਿੰਨੇ ਸੰਸਦ ਮੈਂਬਰ ਬਹੁਤ ਹੀ ਤਜਰਬੇਕਾਰ ਅਤੇ ਪੰਜਾਬ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਤਿੰਨੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹੋਏ ਸੂਬੇ ਦੇ ਆਮ ਲੋਕਾਂ ਦੇ ਮਸਲੇ ਸੰਸਦ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਣਦੇ ਹੱਕ ਲੈਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆ ਹਨ, ਪਰ ਕੇਂਦਰ ਸਰਕਾਰ ਪੰਜਾਬ ਦੇ ਆਰ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਦੇ ਫੰਡਾ ਨੂੰ ਰੋਕ ਕੇ ਵਿਕਾਸ ਕਾਰਜਾਂ ਨੂੰ ਰੋਕ ਰਹੀ ਹੈ।

ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਿੱਤੇ ਜਾ ਰਹੇ ਕਾਰਜਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਬੰਦ ਪਏ ਸੂਏ ਚਾਲੂ ਕਰਵਾਉਣ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਘਰ-ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕਰਨ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement