ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ
Published : Jun 26, 2024, 9:05 pm IST
Updated : Jun 26, 2024, 9:05 pm IST
SHARE ARTICLE
  Maharaja Ranjit Singh Armed Forces Preparatory Institute
Maharaja Ranjit Singh Armed Forces Preparatory Institute

43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

Punjab News : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ ਪ੍ਰਧਾਨਗੀ ਇਸ ਸੰਸਥਾ ਦੇ ਬਾਨੀ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਨੇ ਕੀਤੀ।

ਇਸ ਸਮਾਗਮ ਵਿੱਚ ਪ੍ਰੈਪਰੇਟਰੀ ਇੰਸਟੀਚਿਊਟ ਦੇ 43 ਸਾਬਕਾ ਵਿਦਿਆਰਥੀਆਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਦਸ ਕੈਡਿਟ ਮਈ-ਜੂਨ 2024 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਪਾਸ ਹੋਏ ਕੈਡਿਟ ਅਤੇ ਮੌਜੂਦਾ ਸਮੇਂ ਵਿੱਚ ਐਨ.ਡੀ.ਏ./ਹੋਰ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਲੈ ਰਹੇ ਕੈਡਿਟ ਵੀ ਸ਼ਾਮਲ ਸਨ। ਸਨਮਾਨ ਹਾਸਲ ਕਰਨ ਵਾਲੇ ਸਾਬਕਾਂ ਕੈਡਿਟਾਂ ਵਿੱਚ ਇਸ ਸੰਸਥਾ ਦੇ ਪਹਿਲੇ ਕੋਰਸ ਦੇ ਤਿੰਨ ਅਚੀਵਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਤੋਂ ਛੁੱਟੀ ਲੈ ਕੇ ਵਿਸ਼ੇਸ਼ ਤੌਰ ਉਤੇ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਸਫ਼ਲ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਿਸਜ਼ ਪ੍ਰੈਪਰੇਟਰੀ ਇੰਸਟੀਚਿਊਟ ਭਵਿੱਖ ਵਿੱਚ ਵੀ ਕੈਡਿਟਾਂ ਨੂੰ ਟਰੇਨਿੰਗ ਸਰਵਿਸ ਅਕੈਡਮੀਆਂ ਵਿੱਚ ਉੱਤਮ ਰਹਿਣ ਲਈ ਬਿਹਤਰੀਨ ਮੰਚ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣਾ ਕਿਸੇ ਹੋਰ ਕਿੱਤੇ ਵਰਗਾ ਨਹੀਂ ਹੈ, ਇਹ ਉਸ ਤੋਂ ਕਿਤੇ ਵੱਧ ਹੈ ਅਤੇ ਇਸ ਲਈ ਜਨੂੰਨ ਹੋਣਾ ਚਾਹੀਦਾ ਹੈ। ਕੈਡਿਟਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕੈਡਿਟਾਂ ਨੂੰ ਆਪਣੀ ਛੁਪੀ ਪ੍ਰਤਿਭਾ ਨੂੰ ਖੋਜਣ, ਆਪਣੀਆਂ ਕਮੀਆਂ ਨੂੰ ਦੂਰ ਕਰਨ ਅਤੇ ਇਮਾਨਦਾਰੀ ਦੇ ਉੱਚੇ ਮਾਪਦੰਡ ਸਥਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਮਿਸਾਲੀ ਨਤੀਜੇ ਪ੍ਰਾਪਤ ਕਰਨ ਲਈ ਮੌਜੂਦਾ ਐਮ.ਆਰ.ਐਸ.ਏ.ਐਫ.ਪੀ.ਆਈ. ਫੈਕਲਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਨੇ ਹੁਣ ਤੱਕ 229 ਕੈਡਿਟਾਂ ਨੂੰ ਐਨ.ਡੀ.ਏ. /ਹੋਰ ਅਕੈਡਮੀਆਂ ਵਿੱਚ ਭੇਜਿਆ ਹੈ। ਉਨ੍ਹਾਂ ਕਿਹਾ ਕਿ ਐਸ.ਐਸ.ਬੀ. ਪਾਸ ਕਰਨ ਵਾਲੇ 22 ਕੈਡਿਟਾਂ ਨੂੰ ਐਨਡੀਏ ਵਿੱਚ ਸ਼ਾਮਲ ਹੋਣ ਸਬੰਧੀ ਪੱਤਰ ਮਿਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਥਿਆਰਬੰਦ ਬਲਾਂ ਲਈ ਕੈਡਿਟ ਤਿਆਰ ਕਰਨ ਵਿੱਚ ਸਰਬੋਤਮ ਸੰਸਥਾ ਵਜੋਂ ਉਭਰੀ ਹੈ ਅਤੇ ਦੇਸ਼ ਭਰ ਵਿੱਚ ਇਸ ਦੇ ਨਤੀਜੇ ਸਭ ਤੋਂ ਬਿਹਤਰ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement