Amrtisar News : ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਨੂੰ ਕੀਤੀ ਅਪੀਲ, ਵੀਡੀਓਗ੍ਰਾਫ਼ੀ ’ਤੇ ਲਗਾਈ ਰੋਕ

By : BALJINDERK

Published : Jun 26, 2024, 4:49 pm IST
Updated : Jun 26, 2024, 4:56 pm IST
SHARE ARTICLE
 Giani Raghbir Singh
Giani Raghbir Singh

Amrtisar News : ਦਰਬਾਰ ਸਾਹਿਬ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਇਸ ਨੂੰ ਫੋਟੋਆਂ ਦਾ ਕੇਂਦਰ ਨਾ ਬਣਾਇਆ ਜਾਵੇ - ਜਥੇਦਾਰ ਅਕਾਲ ਤਖਤ ਸਾਹਿਬ

Amrtisar News : ਅੰਮ੍ਰਿਤਸਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ’ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਸਥਾਪਨਾ ਦਿਵਸ ’ਤੇ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਲਈ ਪੁੱਜੀਆਂ।  

ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਰਬਾਰ ਸਾਹਿਬ ’ਚ ਬਹੁਤ ਸਾਰੀ ਸੰਗਤ ਮੱਥਾ ਟੇਕਣ ਆਉਂਦੀ ਹਾਂ ਲੇਕਿਨ ਉਸ ’ਚੋਂ ਕਾਫ਼ੀ ਗਿਣਤੀ ’ਚ ਸੰਗਤ ਨੂੰ ਦਰਬਾਰ ਸਾਹਿਬ ਦੀ ਮਰਿਆਦਾ ਦਾ ਪਤਾ ਨਹੀਂ ਹੈ, ਸੋ ਅਸੀਂ ਸਭ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਦਰਬਾਰ ਸਾਹਿਬ ਅੰਦਰ ਫੋਟੋਆਂ ਨਾ ਖਿੱਚਣ। ਉਨ੍ਹਾਂ ਨੇ ਸੰਗਤਾਂ ਨੂੰਅ ਅਪੀਲ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਫੋਟੋ ਕੇਂਦਰ ਨਹੀਂ ਹੈ। ਉਨ੍ਹਾ ਕਿਹਾ ਕਿ ਬਹੁਤ ਸਾਰੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ ਤੇ ਫ਼ਿਲਮਾਂ ਰਿਲੀਜ਼ ਹੋਣ ਤੋਂ ਪਹਿਲਾਂ ਫ਼ਿਲਮ ਦੀ ਟੀਮ ਦਰਬਾਰ ਸਾਹਿਬ ’ਚ ਮੱਥਾ ਟੇਕਣ ਆਉਂਦੇ ਹਨ ਅਤੇ ਉਹਨਾਂ ਦੇ ਨਾਲ ਵੀਡੀਓਗ੍ਰਾਫੀ ਵੀ ਹੁੰਦੀ ਹੈ। ਅਜਿਹੀ ਵੀਡੀਓਗ੍ਰਾਫਰੀ ਹੁਣ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਸੰਗਤ ਰੂਪੀ ਦਰਬਾਰ ਸਾਹਿਬ ’ਚ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ, ਲੇਕਿਨ ਫ਼ਿਲਮਾਂ ਦੀ ਪ੍ਰਮੋਸ਼ਨ ਦਰਬਾਰ ਸਾਹਿਬ ਵਿਚ ਨਹੀਂ ਹੋਵੇਗੀ।

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਾਵਨ ਤਖਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਮੀਰੀ ਪੀਰੀ ਦੇ ਵਿਲੱਖਣ ਸਿਧਾਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ’ਤੇ ਬਾਣੀ ’ਤੇ ਬਾਣੇ ਦੇ ਧਾਰਨੀ ਹੋਣ ਦੀ ਵੀ ਅਪੀਲ ਕੀਤੀ।

ਇਤਿਹਾਸ ਦੱਸਦਾ ਹੈ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਜਿੱਥੇ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਪੀਰੀ ਦੇ ਨਾਲ ਨਾਲ ਮੀਰੀ ਦਾ ਸਿਧਾਂਤ ਦੇ ਕੇ ਉਨ੍ਹਾਂ ਨੂੰ ਸ਼ਸਤਰਧਾਰੀ ਹੋਣ ਦੀ ਤਾਕੀਦ ਕੀਤੀ ਤਾਂ ਉੱਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਦੇ ਨਿਆਰੇਪਨ ਤੇ ਚੜ੍ਹਦੀਕਲਾ ਨੂੰ ਵੀ ਪ੍ਰਗਟ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਜਿੱਥੇ ਸਿੱਖ ਸ਼ਕਤੀ ਦਾ ਸੌਮਾ ਹੈ, ਉਥੇ ਹੀ ਖਾਲਸਾਈ ਜਾਹੋ ਜਲਾਲ ਨੂੰ ਵੀ ਪ੍ਰਗਟ ਕਰਦਾ ਹੈ।

(For more news apart from  Giani Raghbir Singh appealed to the devotees coming to Shri Darbar Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement