Pathankot border : ਪਠਾਨਕੋਟ ਸਰਹੱਦ 'ਤੇ 2 ਸ਼ੱਕੀ ਦੇਖੇ ਜਾਣ ਤੋਂ ਬਾਅਦ ਹਾਈ ਅਲਰਟ ਜਾਰੀ

By : BALJINDERK

Published : Jun 26, 2024, 3:45 pm IST
Updated : Jun 26, 2024, 3:45 pm IST
SHARE ARTICLE
BSF ਅਤੇ ਪੁਲਿਸ ਸਾਂਝੇ ਤੌਰ ਤਲਾਸ਼ੀ ਕਰਦੀ ਹੋਈ
BSF ਅਤੇ ਪੁਲਿਸ ਸਾਂਝੇ ਤੌਰ ਤਲਾਸ਼ੀ ਕਰਦੀ ਹੋਈ

Pathankot border : BSF ਅਤੇ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਤਲਾਸ਼ੀ ਮੁਹਿੰਮ 

Pathankot border : ਪਠਾਨਕੋਟ ਸਰਹੱਦ ਜ਼ੀਰੋ ਰੇਖਾ 'ਤੇ ਦੇਰ ਰਾਤ ਦੋ ਸ਼ੱਕੀ ਵਿਅਕਤੀ ਵੇਖਣ ਤੋਂ ਬਾਅਦ ਇਲਾਕੇ ਅੰਦਰ ਮਚੀ ਹਲਚਲ ਕਾਰਨ ਜਿੱਥੇ ਪੁਲਿਸ ਅਤੇ ਹੋਰ ਏਜੰਸੀਆਂ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਥੇ ਨਾਲ ਹੀ ਪੂਰੇ ਇਲਾਕੇ ਅੰਦਰ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਜ਼ੀਰੋ ਰੇਖਾ ਦੇ ਨਜ਼ਦੀਕ ਪੈਂਦੇ ਪਿੰਡ ਕੋਟ ਭੱਟੀਆਂ 'ਚ ਬੀਤੀ ਰਾਤ ਡੇਢ ਵਜੇ ਦੇ ਕਰੀਬ ਦੋ ਸ਼ੱਕੀ ਵਿਅਕਤੀ ਦੇਖਣ ਦਾ ਸਮਾਚਾਰ ਪ੍ਰਾਪਤ ਹੋਇਆ । ਜੋ ਕਿ ਪਠਾਨਕੋਟ ਭਾਰਤ-ਪਾਕਿਸਤਾਨ ਤੋਂ 7 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਕੋਟ ਭੱਟੀਆਂ 'ਚ ਸਥਿਤ ਇਕ ਫ਼ਾਰਮ ਹਾਊਸ ਜਿੱਥੇ ਕਿ ਲੇਬਰ ਵੱਲੋਂ ਦੋ ਸ਼ੱਕੀ ਵਿਅਕਤੀ ਜਿਹਨਾਂ ਵੱਲੋਂ ਕਾਲੇ ਰੰਗ ਦੀ ਯੂਨੀਫਾਰਮ ਪਾਈ ਹੋਈ ਸੀ। ਜਿਸ ਤੋਂ ਬਾਅਦ ਸਰਹੱਦੀ ਖੇਤਰ 'ਚ ਸਾਰੀਆਂ ਹੀ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਅਲਰਟ ਹੋ ਚੁੱਕੀਆਂ ਹਨ ਅਤੇ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਉੱਥੇ ਹੀ ਸਰਹੱਦੀ ਖੇਤਰ ਅੰਦਰ ਨਾਕਿਆਂ 'ਤੇ ਵੀ ਪੂਰੀ ਸਖ਼ਤਾਈ ਕਰ ਦਿੱਤੀ ਗਈ ਹੈ ਅਤੇ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ।

a

ਇਸ ਸੰਬੰਧੀ ਫ਼ਾਰਮ ਹਾਊਸ 'ਤੇ ਰਹਿ ਰਹੇ ਬਿਹਾਰ ਦੇ ਰਹਿਣ ਵਾਲੇ ਮਹੰਸ ਨੇ ਫੌਜ ਨੂੰ ਦੱਸਿਆ ਕਿ ਸ਼ੱਕੀਆਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਵੀ ਦੱਸਿਆ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ, ਅਸੀਂ ਤਾਂ ਨਦੀ ਦੇ ਕਿਨਾਰੇ ਤੋਂ ਆ ਰਹੇ ਹਾਂ। ਦੋਵਾਂ ਕੋਲ ਪਿੱਠੂ ਬੈਗ ਅਤੇ ਹਥਿਆਰ ਵੀ ਸਨ।
ਪੁਲਿਸ ਅਨੁਸਾਰ ਜਿਸ ਫ਼ਾਰਮ ਹਾਊਸ ’ਚ ਉਨ੍ਹਾਂ ਨੇ ਰਾਤ ਦਾ ਖਾਣਾ ਖਾਧਾ ਸੀ, ਉਸ ਦਾ ਇਕ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ ਅਤੇ ਦੂਜਾ ਜੰਮੂ-ਕਸ਼ਮੀਰ ਦੀ ਸਰਹੱਦ ਨਾਲ ਲੱਗਦਾ ਹੈ। ਸ਼ੱਕੀਆਂ ਦੀਆਂ ਧਮਕੀਆਂ ਦੇ ਬਾਵਜੂਦ ਮਜ਼ਦੂਰ ਨੂੰ ਸ਼ੱਕ ਹੋਣ 'ਤੇ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਫ਼ਿਲਹਾਲ ਪੁਲਿਸ ਨੇ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਇਲਾਕੇ 'ਚ ਸਾਂਝਾ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਫ਼ਿਲਹਾਲ ਪੁਲਿਸ ਖ਼ਾਲੀ ਹੱਥ ਜਾਪਦੀ ਹੈ। ਉਨ੍ਹਾਂ ਨੂੰ ਕੋਈ ਸੁਰਾਗ ਨਹੀਂ ਮਿਲਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਪੀ ਪਠਾਨਕੋਟ ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਦੋ ਹਥਿਆਰਬੰਦ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਬੀ.ਐੱਸ.ਐੱਫ. ਅਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਲੋਕਾਂ ਨੂੰ ਜਲ਼ਦ ਤੋਂ ਜਲਦ ਫੜਿਆ ਜਾ ਸਕੇ।

(For more news apart from  High alert issued after 2 suspects were seen on Pathankot border News in Punjabi, stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement