
ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਮਨਜੀਤ ਸਿੰਘ ਜੀਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ 'ਤੇ ਅੱਜ ਉਹ ਨਤਮਸਤਕ ਹੋਣ ਲਈ ਪਹੁੰਚੇ ਹਨ। ਉਹਨਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਹਨਾਂ ਦੀਆਂ ਭਾਵਨਾਵਾਂ ਨੂੰ ਮੰਨਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਐਨਐਸਏ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ ਸੀ। ਇਹ ਬਿਲਕੁਲ ਗਲਤ ਹੈ ਤੇ ਹਿਊਮਨ ਦਾ ਘਾਣ ਹੋ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਬਹੁਤ ਵੱਡੀ ਗਿਣਤੀ ਨਾਲ ਜਿੱਤੇ ਹਨ। ਇਸ ਦੇ ਬਾਰੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਲੋਕਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।