
ਪੇਸ਼ ਨਾ ਹੋਣ ਦੀ ਸੂਰਤ ਵਿਚ ਗੁਜਰਾਤ ਦੇ ਵਡੋਦਰਾ ਜਾ ਸਕਦੀ ਹੈ ਪੁਲਿਸ
Punjab News: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਪੁਲਿਸ ਨੇ ਅਰਚਨਾ ਮਕਵਾਨਾ ਖਿਲਾਫ਼ 295 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਗਰੋਂ ਉਸ ਨੂੰ ਨੋਟਿਸ ਜਾਰੀ ਕਰ ਕੇ ਪੇਸ਼ ਹੋ ਕੇ ਅਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ। ਜੇਕਰ ਅਰਚਨਾ ਮਕਵਾਨਾ ਅੰਮ੍ਰਿਤਸਰ ਪੁਲਿਸ ਅੱਗੇ ਪੇਸ਼ ਨਹੀਂ ਹੁੰਦੀ ਤਾਂ ਪੁਲਿਸ ਗੁਜਰਾਤ ਦੇ ਵਡੋਦਰਾ ਜਾ ਸਕਦੀ ਹੈ।
(For more Punjabi news apart from Notice issued to yoga girl for doing girl at Sri Darbar Sahib complex, stay tuned to Rozana Spokesman)