Punjab Mid-Day Meal: ਪੰਜਾਬ ਦੇ ਸਕੂਲਾਂ ਵਿੱਚ 1 ਜੁਲਾਈ ਤੋਂ ਮਿਡ-ਡੇ-ਮੀਲ ਦਾ ਨਵਾਂ ਮੀਨੂ ਲਾਗੂ ਕੀਤਾ ਜਾਵੇਗਾ, ਮਿਲਣਗੇ ਮੌਸਮੀ ਫਲ
Published : Jun 26, 2024, 11:10 am IST
Updated : Jun 26, 2024, 11:10 am IST
SHARE ARTICLE
Punjab Mid-Day Meal News in punjabi
Punjab Mid-Day Meal News in punjabi

Punjab Mid-Day Meal: ਬੁੱਧਵਾਰ ਨੂੰ ਮਿਲਣਗੇ ਪੁਰੀਆਂ ਛੋਲੇ

Punjab Mid-Day Meal News in punjabi : ਪੰਜਾਬ ਸਕੂਲ ਸਿੱਖਿਆ ਵਿਭਾਗ (ਪੀਐਸਈਬੀ) ਦੀ ਸਟੇਟ ਮਿਡ ਡੇ ਮੀਲ ਸੋਸਾਇਟੀ ਨੇ ਮਾਨਸੂਨ ਕਾਰਨ ਮਿਡ-ਡੇਅ ਮੀਲ ਦੇ ਮੀਨੂ ਵਿਚ ਬਦਲਾਅ ਕੀਤਾ ਹੈ। ਇਹ ਨਵਾਂ ਮਿਡ-ਡੇ-ਮੀਲ ਵਿਦਿਆਰਥੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਲਾਗੂ ਕੀਤਾ ਜਾਣਾ ਹੈ। ਨਵੇਂ ਖਾਣੇ ਦੇ ਤਹਿਤ ਵਿਦਿਆਰਥੀਆਂ ਨੂੰ ਬੁੱਧਵਾਰ ਨੂੰ ਛੋਲੇ ਪੂਰੀਆਂ ਮਿਲਿਆ ਕਰਨੀਆਂ ਹਨ। ਇਸ ਤੋਂ ਇਲਾਵਾ ਇਸ ਵਿਚ ਦਾਲ, ਮਾਹ-ਛੋਲੇ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Jammu News: ਜਾਇਦਾਦ ਦੇ ਖਾਤਰ ਭਤੀਜੇ ਨੇ ਬਜ਼ੁਰਗ ਚਾਚੀ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਵੀਡੀਓ ਦੇਖ ਕੇ ਆ ਜਾਵੇਗਾ ਰੋਣਾ 

ਵਿਦਿਆਰਥੀਆਂ ਲਈ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਤਿਆਰ ਕੀਤੀ ਜਾਵੇਗੀ। ਵਿਭਾਗ ਵੱਲੋਂ ਤੈਅ ਕੀਤੇ ਗਏ ਮੀਨੂ ਅਨੁਸਾਰ ਸੋਮਵਾਰ ਨੂੰ ਦਾਲਾਂ, ਮੌਸਮੀ ਸਬਜ਼ੀਆਂ ਅਤੇ ਰੋਟੀਆਂ, ਮੰਗਲਵਾਰ ਨੂੰ ਰਾਜਮਾ-ਚਾਵਲ, ਬੁੱਧਵਾਰ ਨੂੰ ਕਾਲੇ ਛੋਲੇ, ਚਿੱਟੇ ਛੋਲੇ ਅਤੇ ਪੁਰੀ , ਵੀਰਵਾਰ ਨੂੰ ਕੜ੍ਹੀ ਅਤੇ ਚਾਵਲ, ਮੌਸਮੀ ਸਬਜ਼ੀਆਂ ਅਤੇ ਰੋਟੀਆਂ। ਸ਼ੁੱਕਰਵਾਰ ਨੂੰ ਦਾਲਾਂ, ਚਾਵਲ ਅਤੇ ਮੌਸਮੀ ਫਲ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Punjab School Summer Vacation News: ਕੀ ਭਿਆਨਕ ਗਰਮੀ ਦੇ ਵਿਚਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ?

ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਬੱਚਿਆਂ ਨੂੰ ਵਧੀਆ ਖਾਣਾ ਮੁਹੱਈਆ ਕਰਵਾਉਣ ਲਈ ਸਮੇਂ ਸਿਰ ਖਾਣੇ ਦੀ ਚੈਕਿੰਗ ਵੀ ਕੀਤੀ ਗਈ। ਇਸ ਦੇ ਲਈ ਵਿਭਾਗ ਵੱਲੋਂ ਡਿਊਟੀ ਵੀ ਲਗਾਈ ਗਈ ਹੈ। ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਮਿਡ ਡੇ ਮੀਲ ਤਿਆਰ ਕੀਤਾ ਜਾਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjab Mid-Day Meal News in punjabi , stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement