Chandigarh News: ਚੰਡੀਗੜ੍ਹ 'ਚ ਅਧਿਆਪਕ ਦਾ ਜਿਨਸੀ ਸ਼ੋਸ਼ਣ, ਪੀੜਤਾ ਦੀ ਸ਼ਿਕਾਇਤ 'ਤੇ ਵਾਈਸ ਪ੍ਰਿੰਸੀਪਲ ਮੁਅੱਤਲ
Published : Jun 26, 2024, 1:56 pm IST
Updated : Jun 26, 2024, 3:09 pm IST
SHARE ARTICLE
Sexual harassment of a teacher in Chandigarh news in punjabi
Sexual harassment of a teacher in Chandigarh news in punjabi

Chandigarh News: ਜਾਂਚ ਕਮੇਟੀ ਦਾ ਕੀਤਾ ਗਿਆ ਗਠਨ

Sexual harassment of a teacher in Chandigarh news in punjabi : ਚੰਡੀਗੜ੍ਹ ਵਿਚ ਕੰਪਿਊਟਰ ਅਧਿਆਪਕ ਨਾਲ ਛੇੜਛਾੜ ਦੇ ਮਾਮਲੇ ਵਿਚ ਸਿੱਖਿਆ ਵਿਭਾਗ ਵੱਲੋਂ ਵਾਈਸ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜ਼ਿਲ੍ਹਾ ਸਿੱਖਿਆ ਡੀਈਓ ਅਧਿਕਾਰੀ ਕਮਲੇਸ਼ ਦੀ ਪ੍ਰਧਾਨਗੀ ਹੇਠ ਇੱਕ ਜਾਂਚ ਕਮੇਟੀ ਬਣਾਈ ਗਈ ਹੈ। ਸੈਕਟਰ 16 ਅਤੇ 18 ਸਥਿਤ ਸਰਕਾਰੀ ਸਕੂਲਾਂ ਦੇ ਦੋਵੇਂ ਪ੍ਰਿੰਸੀਪਲਾਂ ਦੀ ਜਾਂਚ ਕਮੇਟੀ ਬਣਾਈ ਗਈ ਹੈ, ਜੋ ਦੋ ਹਫ਼ਤਿਆਂ ਵਿੱਚ ਰਿਪੋਰਟ ਸੌਂਪੇਗੀ।

ਇਹ ਵੀ ਪੜ੍ਹੋ: Karnataka News: ਤੇਜ਼ ਮੀਂਹ ਪੈਣ ਨਾਲ ਘਰ ਦੀ ਡਿੱਗੀ ਕੰਧ, ਚਾਰ ਜੀਆਂ ਦੀ ਦੱਬਣ ਕਾਰਨ ਹੋਈ ਮੌਤ 

ਸ਼ਿਕਾਇਤ ਵਿੱਚ ਲਗਾਏ ਗਏ ਦੋਸ਼
ਵਾਈਸ ਪ੍ਰਿੰਸੀਪਲ ਖ਼ਿਲਾਫ਼ ਕੰਪਿਊਟਰ ਅਧਿਆਪਕ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਿੱਖਿਆ ਵਿਭਾਗ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਵਾਈਸ ਪ੍ਰਿੰਸੀਪਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪ੍ਰਿੰਸੀਪਲ ਦੀ ਥਾਂ ’ਤੇ ਸਕੂਲ ਵਿੱਚ ਆ ਰਿਹਾ ਸੀ।

ਇਹ ਵੀ ਪੜ੍ਹੋ: Chandigarh School Summer Vacation News: ਕੀ ਭਿਆਨਕ ਗਰਮੀ ਦੇ ਵਿਚਕਾਰ ਚੰਡੀਗੜ੍ਹ ਦੇ ਸਕੂਲਾਂ ਵਿਚ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ?  

ਸਕੂਲ ਵਿਚ ਇਕੱਲਾ ਦੇਖ ਕੇ ਅਧਿਆਪਕ ਨੂੰ ਅਣਚਾਹੇ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕਰਦਾ ਸੀ। ਘਰ ਵਿਚ ਕੋਈ ਪਰਿਵਾਰਕ ਮੈਂਬਰ ਨਾ ਹੋਣ 'ਤੇ ਵੀ ਉਹ ਘਰ ਆਉਣ ਦੀ ਗੱਲ ਕਰਦਾ ਸੀ। ਵਾਈਸ ਪ੍ਰਿੰਸੀਪਲ ਦੀਆਂ ਹਰਕਤਾਂ ਤੋਂ ਤੰਗ ਆ ਕੇ ਅਧਿਆਪਕਾ ਨੇ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ
ਉਧਰ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਵਾਈਸ ਪ੍ਰਿੰਸੀਪਲ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਕਮੇਟੀ ਦੋ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਤੋਂ ਬਾਅਦ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

(For more news apart from Sexual harassment of a teacher in Chandigarh news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement