ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲ 2025-26 ਦਾ ਆਮ ਬਜਟ ਤਿਆਰ ਕਰੇਗੀ 7 ਮੈਂਬਰੀ ਕਮੇਟੀ: ਜਥੇਦਾਰ ਝੀਂਡਾ
Published : Jun 26, 2025, 7:21 pm IST
Updated : Jun 26, 2025, 7:21 pm IST
SHARE ARTICLE
A 7-member committee will prepare the general budget of HSGMC for the year 2025-26: Jathedar Jhinda
A 7-member committee will prepare the general budget of HSGMC for the year 2025-26: Jathedar Jhinda

2014 ਤੋਂ 2020 ਤੱਕ ਦੇ ਕੰਮ ਦਾ ਆਡਿਟ ਕਰਵਾਇਆ ਜਾਵੇਗਾ

ਕਰਨਾਲ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲ 2025-26 ਦਾ ਬਜਟ ਹੁਣ ਸੱਤ ਮੈਂਬਰੀ ਇਕ ਕਮੇਟੀ ਤਿਆਰ ਕਰੇਗੀ। ਇਸ ਕਮੇਟੀ ਵਿਚ ਸਹਿਯੋਗੀ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ ਆਡੀਟਰ ਵੀ ਕੰਮ ਕਰਨਗੇ। ਹਰਿਆਣਾ ਕਮੇਟੀ ਦਾ ਆਡੀਟਰ ਵੀ ਇਸ ਕਾਰਜ ਵਿਚ ਸ਼ਾਮਿਲ ਹੋਵੇਗਾ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਮੇਟੀ ਦੇ ਹੈੱਡ ਆਫ਼ਿਸ ਕੁਰੂਕਸ਼ੇਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰਣ ਕਾਲਕਾ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ, ਧਰਮ ਪ੍ਰਚਾਰ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਕਾਰਜਕਾਰੀ ਮੈਂਬਰ ਜਗਤਾਰ ਸਿੰਘ ਮਾਨ, ਸਪੋਕਸਮੈਨ ਕੁਲਦੀਪ ਸਿੰਘ ਫੱਗੂ, ਮੈਂਬਰ ਸਵਰਨ ਸਿੰਘ ਬੁੰਗਾ ਟਿੱਬੀ ਆਦਿ ਹਾਜ਼ਰ ਸਨ। ਜਥੇਦਾਰ ਝੀਂਡਾ ਨੇ ਦੱਸਿਆ ਕਿ ਪੇਸ਼ ਹੋਇਆ 104 ਕਰੋੜ ਰੁਪਏ ਦਾ ਬਜਟ ਕਈ ਖਾਮੀਆਂ ਕਰਕੇ ਪਾਸ ਨਹੀਂ ਹੋ ਸਕਿਆ। ਕਈ ਅਹਿਮ ਮੁੱਦਿਆਂ ਦਾ ਜ਼ਿਕਰ ਨਹੀਂ ਸੀ ਕੀਤਾ ਗਿਆ। ਇਸ ਕਾਰਨ ਜਨਰਲ ਹਾਊਸ ਵਿਚ ਸਰਬਸੰਮਤੀ ਨਾਲ ਇਕ ਸਬ-ਕਮੇਟੀ ਬਣਾ ਕੇ ਨਵਾਂ ਬਜਟ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2014 ਤੋਂ 2020 ਤੱਕ ਦੇ ਕੰਮ ਦਾ ਆਡਿਟ ਕਰਵਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਦੇ ਸਾਲਾਂ ਦਾ ਵੀ। ਉਨ੍ਹਾਂ ਆਖਿਆ ਕਿ ਸਾਰੇ ਉੱਚ ਅਧਿਕਾਰੀਆਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement