Punjab News : ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ’ਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

By : BALJINDERK

Published : Jun 26, 2025, 7:42 pm IST
Updated : Jun 26, 2025, 7:42 pm IST
SHARE ARTICLE
ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ’ਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ
ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ’ਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

Punjab News : ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਵਾਸਤੇ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਪੰਜਾਬ ਸਰਕਾਰ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਵਿਦਿਆਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ, ਅੰਮ੍ਰਿਤਸਰ ਦਰਮਿਆਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਹੀਬੱਧ ਕੀਤਾ ਗਿਆ ਹੈ।

1

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਦੀ ਇਹ ਵਿਲੱਖਣ ਪਹਿਲਕਦਮੀ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਸਪਲਾਈ ਦੇ ਖਤਮ ਹੋਣ ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਮੁੜ ਵਸੇਬਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਵਿੱਚ ਸਹਾਇਤਾ ਕਰਨ ਲਈ ਸਰਕਾਰ ਨਾ ਸਿਰਫ਼ ਵੱਖ-ਵੱਖ ਸਹੂਲਤਾਂ ਨਾਲ ਲੈਸ ਮੁੜ ਵਸੇਬਾ ਕੇਂਦਰ ਸਥਾਪਤ ਕਰ ਰਹੀ ਹੈ, ਸਗੋਂ ਨਸ਼ਿਆਂ ਦੀ ਦੁਬਾਰਾ ਵਰਤੋਂ ਨੂੰ ਰੋਕਣ ਲਈ ਡਾਕਟਰੀ ਦੇਖਭਾਲ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਵਿੱਚ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਕੇ ਮਨੋ-ਸਮਾਜਿਕ ਦੇਖਭਾਲ ਦਾ ਇੱਕ ਵਿਆਪਕ ਮਾਡਲ ਲਾਗੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੂਨਿਟ ਮੈਡੀਕਲ ਅਫਸਰਾਂ, ਮਨੋਵਿਗਿਆਨੀਆਂ, ਪੁਲਿਸ ਕਰਮਚਾਰੀਆਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਤਕਨੀਕੀ ਤੌਰ 'ਤੇ ਸਹਾਇਤਾ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਮੁੜ ਵਸੇਬੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵਿਕਸਤ ਕਰਨ, ਓ.ਓ.ਏ.ਟੀ. (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਦੀ ਸੁਚੱਜੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਤੱਕ ਆਸਾਨ ਪਹੁੰਚ ਦੇ ਯਤਨਾਂ ਨੂੰ ਮਜ਼ਬੂਤ ਕਰਨ 'ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯੂਨਿਟ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਹ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਓ.ਓ.ਏ.ਟੀ. ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰੇਗੀ, ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਮਜ਼ ਦੇ ਨੈਸ਼ਨਲ ਡਰੱਗ ਟ੍ਰੀਟਮੈਂਟ ਸੈਂਟਰ, ਆਈ.ਆਈ.ਟੀ. ਰੋਪੜ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਅਤੇ ਪੀ.ਜੀ.ਆਈ. ਚੰਡੀਗੜ੍ਹ ਵਰਗੀਆਂ ਸੰਸਥਾਵਾਂ ਦੇ ਮਾਹਿਰ ਇਸ ਯੂਨਿਟ ਨੂੰ ਸਮੇਂ ਸਮੇਂ ‘ਤੇ ਸਹਾਇਤਾ ਪ੍ਰਦਾਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਪੰਜਾਬ ਪੁਲਿਸ, ਸਿਹਤ ਵਿਭਾਗ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਮਾਨਸਿਕ ਸਿਹਤ, ਮੁੜ ਵਸੇਬੇ ਅਤੇ ਡੇਟਾ ਸਾਇੰਸ ਨਾਲ ਸਬੰਧਤ ਸੰਗਠਨਾਂ ਅਤੇ ਅਕਾਦਮਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਅਨੰਨਿਆ ਬਿਰਲਾ ਫਾਊਂਡੇਸ਼ਨ (ਏ.ਬੀ.ਐਫ.) ਇਸ ਯੂਨਿਟ ਦੀਆਂ ਤਕਨੀਕੀ ਸਮਰੱਥਾਵਾਂ ਅਤੇ ਸਰੋਤਾਂ ਸਬੰਧੀ ਸਹਾਇਤਾ ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਸੈਂਟਰਲਾਈਜ਼ਡ ਟੈਕਨੀਕਲ ਯੂਨਿਟ ਵਜੋਂ ਇੱਕ ਹੱਬ ਐਂਡ ਸਪੋਟ ਮਾਡਲ 'ਤੇ ਅਧਾਰਿਤ ਹੋਵੇਗਾ, ਜਿਸ ਵਿੱਚ ਪਟਿਆਲਾ, ਜਲੰਧਰ, ਅੰਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਪੰਜ ਮੈਡੀਕਲ ਕਾਲਜ ਕਲੱਸਟਰ ਰਿਸੋਰਸ ਸੈਂਟਰਾਂ ਵਜੋਂ ਕੰਮ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਆਮ ਲੋਕਾਂ ਦੇ ਸਮਰਥਨ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਇੱਕ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬੇਹੱਦ ਜ਼ਰੂਰੀ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਮਰਥਨ ਕਰਨਾ ਹਰ ਵਿਅਕਤੀ ਦਾ ਨੈਤਿਕ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਤਮਾ ਨਹੀਂ ਹੋ ਜਾਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਤਰਕਪੂਰਨ ਨਤੀਜੇ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੇ ਵਪਾਰ ਨੂੰ ਕਰਾਰਾ ਝਟਕਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ 'ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਮੁੜ ਵਸੇਬਾ ਯਕੀਨੀ ਬਣਾਇਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ।

ਮੁੱਖ ਮੰਤਰੀ ਨੇ ਅਨੰਨਿਆ ਬਿਰਲਾ ਫਾਊਂਡੇਸ਼ਨ ਦੀ ਸੰਸਥਾਪਕ ਅਨੰਨਿਆ ਬਿਰਲਾ ਵੱਲੋਂ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਇਸ ਨੇਕ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

(For more news apart from Bhagwant Mann government and Ananya Birla Foundation join hands to accelerate war against drugs News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement