ਹਿੰਦੀ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹੇਲੀ, ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ : ਅਮਿਤ ਸ਼ਾਹ
Published : Jun 26, 2025, 7:58 pm IST
Updated : Jun 26, 2025, 7:58 pm IST
SHARE ARTICLE
Hindi is the friend of all Indian languages, there should be no opposition to any foreign language: Amit Shah
Hindi is the friend of all Indian languages, there should be no opposition to any foreign language: Amit Shah

ਸਥਾਨਕ ਭਾਸ਼ਾਵਾਂ ਵਿਚ ਮੈਡੀਕਲ ਅਤੇ ਇੰਜੀਨੀਅਰਿੰਗ ਸਿਖਿਆ ਪ੍ਰਦਾਨ ਕਰਨ ਲਈ ਪਹਿਲ ਕਰਨ ਦਾ ਸੱਦਾ ਵੀ ਦਿਤਾ।

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਵਿਰੁਧ ਨਹੀਂ ਹੈ ਪਰ ਇਹ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹੇਲੀ ਹੈ ਅਤੇ ਦੇਸ਼ ਵਿਚ ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ। ਕੇਂਦਰ ਸਰਕਾਰ ਦੇ ਸਰਕਾਰੀ ਭਾਸ਼ਾ ਵਿਭਾਗ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਸ਼ਾਹ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਸਥਾਨਕ ਭਾਸ਼ਾਵਾਂ ਵਿਚ ਮੈਡੀਕਲ ਅਤੇ ਇੰਜੀਨੀਅਰਿੰਗ ਸਿਖਿਆ ਪ੍ਰਦਾਨ ਕਰਨ ਲਈ ਪਹਿਲ ਕਰਨ ਦਾ ਸੱਦਾ ਵੀ ਦਿਤਾ।
ਉਨ੍ਹਾਂ ਕਿਹਾ ਕਿ ਕੇਂਦਰ ਸਾਰੀਆਂ ਰਾਜ ਸਰਕਾਰਾਂ ਨੂੰ ਪ੍ਰਸ਼ਾਸਕੀ ਕੰਮ ਵਿਚ ਭਾਰਤੀ ਭਾਸ਼ਾਵਾਂ ਦੀ ਵਰਤੋਂ ਕਰਨ ਵਿਚ ਮਦਦ ਕਰੇਗਾ। ਗ੍ਰਹਿ ਮੰਤਰੀ ਨੇ ਕਿਹਾ,‘‘ਮੈਨੂੰ ਪੂਰਾ ਵਿਸ਼ਵਾਸ ਹੈ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਵਿਰੁਧ ਨਹੀਂ ਹੋ ਸਕਦੀ। ਹਿੰਦੀ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹੇਲੀ ਹੈ।’’ ਸ਼ਾਹ ਨੇ ਕਿਹਾ ਕਿ ਹਿੰਦੀ ਅਤੇ ਹੋਰ ਭਾਰਤੀ ਭਾਸ਼ਾਵਾਂ ਮਿਲ ਕੇ ਦੇਸ਼ ਦੇ ਸਭਿਆਚਾਰ ਦੇ ਸਵੈ-ਮਾਣ ਨੂੰ ਹੋਰ ਵਧਾ ਸਕਦੀਆਂ ਹਨ।’’
ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਸਾਰਿਆਂ ਨੂੰ ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤ ਹੋਣਾ ਚਾਹੀਦਾ ਹੈ ਅਤੇ ਜਦੋਂ ਤਕ ਕੋਈ ਵਿਅਕਤੀ ਅਪਣੀ ਭਾਸ਼ਾ ’ਤੇ ਮਾਣ ਨਹੀਂ ਕਰਦਾ ਜਾਂ ਅਪਣੀ ਭਾਸ਼ਾ ਵਿਚ ਅਪਣੀ ਗੱਲ ਨਹੀਂ ਕਹੇਗਾ, ਉਦੋਂ ਤਕ ਉਹ ਵਿਅਕਤੀ ਗੁਲਾਮੀ ਦੀ ਮਾਨਸਿਕਤਾ ਤੋਂ ਮੁਕਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ,‘‘ਕਿਸੇ ਵੀ ਭਾਸ਼ਾ ਦਾ ਕੋਈ ਵਿਰੋਧ ਨਹੀਂ ਹੈ। ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਕੋਈ ਵਿਰੋਧ ਨਹੀਂ ਹੋਣਾ ਚਾਹੀਦਾ ਪਰ ਅਪਣੀ ਭਾਸ਼ਾ ਦਾ ਮਾਣ ਵਧਾਉਣ ਦੀ ਇੱਛਾ ਹੋਣੀ ਚਾਹੀਦੀ ਹੈ, ਅਪਣੀ ਭਾਸ਼ਾ ਬੋਲਣ ਦੀ ਇੱਛਾ ਹੋਣੀ ਚਾਹੀਦੀ ਹੈ, ਅਪਣੀ ਭਾਸ਼ਾ ਵਿਚ ਸੋਚਣ ਦੀ ਇੱਛਾ ਹੋਣੀ ਚਾਹੀਦੀ ਹੈ।’’ ਸ਼ਾਹ ਨੇ ਕਿਹਾ ਕਿ ਜਿੱਥੋਂ ਤਕ ਦੇਸ਼ ਦਾ ਸਵਾਲ ਹੈ, ਭਾਸ਼ਾ ਸਿਰਫ਼ ਸੰਚਾਰ ਦਾ ਮਾਧਿਅਮ ਨਹੀਂ ਹੈ, ਇਹ ਰਾਸ਼ਟਰ ਦੀ ਆਤਮਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement