ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ
Published : Jun 26, 2025, 8:31 pm IST
Updated : Jun 26, 2025, 8:31 pm IST
SHARE ARTICLE
Mid-day meal staff will get insurance cover of Rs 16 lakh: Harjot Bains
Mid-day meal staff will get insurance cover of Rs 16 lakh: Harjot Bains

ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ

ਚੰਡੀਗੜ੍ਹ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ ਦੀ ਮੌਜੂਦਗੀ ਵਿੱਚ ਅੱਜ ਇੱਥੇ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ।

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕੁਦਰਤੀ ਕਾਰਨਾਂ ਕਰਕੇ ਮੌਤ ਹੋਣ 'ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ਵਿੱਚ ਮੌਤ ਹੋਣ 'ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਯੋਜਨਾ ਜੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯੋਜਨਾ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਏਗੀ ਤਾਂ ਜੋ ਉਹ ਸੂਬੇ ਦੀ ਸਿੱਖਿਆ ਪ੍ਰਣਾਲੀ ਦੇ ਸਮਰਥਨ ਪ੍ਰਤੀ ਆਪਣੀ ਮਹੱਤਵਪੂਰਨ ਭੂਮਿਕਾ 'ਤੇ ਹੋਰ ਧਿਆਨ ਕੇਂਦਰਿਤ ਕਰ ਸਕਣ। ਇਹ ਪਹਿਲਕਦਮੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਕ-ਕਮ-ਹੈਲਪਰਾਂ ਲਈ ਵਿੱਤੀ ਸਮਾਵੇਸ਼ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਸਿੱਧ ਹੋਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement