Punjab News : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ 

By : BALJINDERK

Published : Jun 26, 2025, 9:03 pm IST
Updated : Jun 26, 2025, 9:16 pm IST
SHARE ARTICLE
ਮੰਤਰੀ ਕੁਲਦੀਪ ਧਾਲੀਵਾਲ
ਮੰਤਰੀ ਕੁਲਦੀਪ ਧਾਲੀਵਾਲ

Punjab News : ਕਿਹਾ - ਕੇਸ 'ਚ ਸਬੂਤ ਐਨੇ ਮਜ਼ਬੂਤ ਹਨ ਤਾਂ ਹੀ 7 ਦਿਨ ਦਾ ਮਿਲਿਆ ਰਿਮਾਂਡ

Punjab News in Punjabi : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਦਾ ਸਾਹਮਣੇ ਆਇਆ ਹੈ। ਧਾਲੀਵਾਲ ਨੇ ਕਿਹਾ ਹੈ ਕਿ ਅਸੀਂ ਪਹਿਲਾ ਵੀ ਕਾਰਵਾਈ ਕਰ ਸਕਦੇ ਸੀ, ਪਰ ਪਹਿਲਾ ਸਬੂਤ ਇਕੱਠੇ ਕੀਤੇ। ਉਨ੍ਹਾਂ ਨੇ ਕਿਹਾ ਕਿ ਕੇਸ 'ਚ ਸਬੂਤ ਐਨੇ ਮਜ਼ਬੂਤ ਹਨ ਤਾਂ ਹੀ 7 ਦਿਨ ਦਾ ਰਿਮਾਂਡ ਮਿਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਨਸ਼ਾ ਵੇਚਦਾ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹ ਭਾਵੇਂ ਵੱਡੇ  ਮਗਰਮੱਛ ਹੀ ਕਿਉਂ ਨਾ ਹੋਣ। ਹੁਣ ਨਸ਼ੇ ਦੇ ਕਾਰੋਬਾਰ ’ਚ ਸ਼ਾਮਲ ‘ਜਰਨੈਲਾਂ’ ਦੀ ਵਾਰੀ ਹੈ। 

ਮੰਤਰੀ ਕੁਲਦੀਪ ਧਾਲੀਵਾਲ ਨੇ ਅਹਿਮ ਖੁ਼ਲਾਸੇ ਕਰਦੇ ਹੋਏ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਹੋਏ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਚ ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦਸਤਾਵੇਜ਼ਾਂ ਵਿੱਚ ਲਗਭਗ 500 ਕਰੋੜ ਰੁਪਏ ਦੇ ਲੈਣ- ਦੇਣ ਸਬੰਧੀ ਜਾਣਕਾਰੀਆਂ ਹਨ, ਜੋ DA (ਡਿਸਪ੍ਰੋਪੋਰਸ਼ਨਟ ਐਸੈਟਸ) ਮਾਮਲੇ ਨੂੰ ਹੋਰ ਮਜ਼ਬੂਤ ਕਰਦੀਆਂ ਹਨ।

(For more news apart from Minister Kuldeep Dhaliwal's statement regarding arrest Bikram Majithia News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement