ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਕੀਤੀ ਛਾਪੇਮਾਰੀ
Published : Jun 26, 2025, 10:45 pm IST
Updated : Jun 26, 2025, 10:45 pm IST
SHARE ARTICLE
NIA raids former cabinet minister Manoranjan Kalia's house in grenade attack case
NIA raids former cabinet minister Manoranjan Kalia's house in grenade attack case

NIA ਨੇ ਵੱਖ-ਵੱਖ 18 ਥਾਵਾਂ ਉੱਤੇ ਕੀਤੀ ਛਾਪੇਮਾਰੀ

ਜਲੰਧਰ: NIA ਵੱਲੋਂ ਵੀਰਵਾਰ ਸਵੇਰੇ ਭਾਰਤ ਵਿੱਚ 18 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 6:00 ਵਜੇ ਦੇ ਕਰੀਬ ਸ਼ੁਰੂ ਹੋਈ। ਇਹ ਛਾਪੇਮਾਰੀ ਲਗਭਗ ਸਾਰੀਆਂ ਥਾਵਾਂ 'ਤੇ 5 ਤੋਂ 6 ਘੰਟੇ ਤੱਕ ਚੱਲੀ। ਇਸ ਛਾਪੇਮਾਰੀ ਸਬੰਧੀ NIA ਵੱਲੋਂ ਦੇਰ ਰਾਤ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ NIA ਨੇ ਦੱਸਿਆ ਹੈ ਕਿ ਇਹ ਛਾਪਾ 7 ਅਪ੍ਰੈਲ ਨੂੰ ਜਲੰਧਰ ਦੇ ਰਹਿਣ ਵਾਲੇ ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ।

NIA ਨੇ ਆਪਣੇ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੇ ਸਬੰਧ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨ ਦੇ ਮੁਖੀ ਕੁਲਬੀਰ ਸਿੱਧੂ, ਅਮਰੀਕਾ ਸਥਿਤ ਗੈਂਗਸਟਰ ਮਨੀਸ਼ ਉਰਫ਼ ਕਾਕਾ ਅਤੇ ਉਸ ਨਾਲ ਜੁੜੇ ਮੁਲਜ਼ਮਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਵਿੱਚ ਕਈ ਮੋਬਾਈਲ ਡਿਜੀਟਲ ਡਿਵਾਈਸ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕੁਲਬੀਰ ਸਿੱਧੂ ਹਰਿਆਣਾ ਦੇ ਯਮੁਨਾਨਗਰ ਦਾ ਰਹਿਣ ਵਾਲਾ ਹੈ। ਉਹ ਇਸ ਵੇਲੇ ਜਰਮਨੀ ਤੋਂ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਚਲਾ ਰਿਹਾ ਹੈ। ਉਸਨੇ ਦੱਸਿਆ ਕਿ ਕੁਲਬੀਰ ਸਿੱਧੂ ਨੰਗਲ ਵਿੱਚ ਵੀਐਚਪੀ ਨੇਤਾ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਸ਼ਾਮਲ ਹੈ। ਜਿਸਦੀ ਜਾਂਚ ਐਨਆਈਏ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹਮਲਾ ਵਿਦੇਸ਼ਾਂ ਵਿੱਚ ਰਹਿੰਦੇ ਬੱਬਰ ਖਾਲਸਾ ਇੰਟਰਨੈਸ਼ਨਲ ਮੈਂਬਰਾਂ ਦੇ ਹੁਕਮਾਂ 'ਤੇ ਕੀਤਾ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਅੱਜ ਮਾਰੇ ਗਏ ਛਾਪੇ ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ, ਗੁਰਦਾਸਪੁਰ, ਤਰਨਤਾਰਨ, ਪੰਜਾਬ ਦੇ ਮਾਨਸਾ, ਕੁਰੂਕਸ਼ੇਤਰ, ਯਮੁਨਾਨਗਰ, ਹਰਿਆਣਾ ਦੇ ਕਰਨਾਲ ਅੰਬਾਲਾ, ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਮਾਰੇ ਗਏ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement