Punjab News: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ
Published : Jun 26, 2025, 4:13 pm IST
Updated : Jun 26, 2025, 4:13 pm IST
SHARE ARTICLE
Punjab Cabinet
Punjab Cabinet

* ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।

ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ

ਕੈਬਨਿਟ ਨੇ ਵਿਸ਼ੇਸ਼ ਤੌਰ ਉੱਤੇ ਪੀ.ਐਸ.ਆਈ.ਈ.ਸੀ. ਦੇ ਪ੍ਰਬੰਧਨ ਵਾਲੇ ਲੀਜ਼ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਲਾਟ ਤੇ ਸ਼ੈੱਡ ਅਸਲ ਵਿੱਚ ਲੀਜ਼ਹੋਲਡ ਆਧਾਰ ਉੱਤੇ ਅਲਾਟ ਕੀਤੇ ਗਏ ਸਨ, ਜਿਸ ਵਿੱਚ ਤਬਦੀਲੀ ਸਬੰਧੀ ਗੁੰਝਲਦਾਰ ਧਾਰਾਵਾਂ ਸ਼ਾਮਲ ਸਨ, ਇਸ ਕਾਰਨ ਜਾਇਦਾਦ ਦੇ ਲੈਣ-ਦੇਣ ਵਿੱਚ ਔਕੜਾਂ ਆ ਰਹੀਆਂ ਹਨ। ਇਸ ਨਵੀਂ ਨੀਤੀ ਦਾ ਮੰਤਵ ਸਨਅਤੀ ਪਲਾਟਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ, ਕਾਰੋਬਾਰ ਵਿੱਚ ਸੌਖ ਨੂੰ ਵਧਾਉਣਾ, ਅਲਾਟੀਆਂ ਵਿਚਾਲੇ ਮੁਕੱਦਮੇਬਾਜ਼ੀ ਅਤੇ ਬੇਯਕੀਨੀ ਘਟਾਉਣਾ ਹੈ। ਇਸ ਤੋਂ ਇਲਾਵਾ ਇਸ ਤਬਾਦਲੇ ਨਾਲ ਸੂਬੇ ਲਈ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।

ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮਾਂ-2021 ਵਿੱਚ ਸੋਧਾਂ

ਕੈਬਨਿਟ ਨੇ ਐਮ.ਐਸ.ਐਮ.ਈ. ਡਿਵੈਲਪਮੈਂਟ ਐਕਟ, 2006 ਅਧੀਨ ਐਮ.ਐਸ.ਈ. ਫੈਸਲੀਟੇਸ਼ਨ ਕੌਂਸਲ ਨਿਯਮ-2021 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਮੇਂ ਜ਼ਿਲ੍ਹਾ ਪੱਧਰ ਉਪਰ ਮਾਈਕਰੋ ਅਤੇ ਸਮਾਲ ਇੰਟਰਪ੍ਰਾਈਜਜ਼ ਫੈਸਲੀਟੇਸ਼ਨ ਕੌਂਸਲਾਂ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ। ਹਾਲਾਂਕਿ ਇਸ ਐਕਟ ਅਧੀਨ ਐਵਾਰਡਾਂ ਨਾਲ ਸਬੰਧਤ ਅਦਾਇਗੀਆਂ ਵਿੱਚ ਦੇਰੀ ਹੁੰਦੀ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਤਰਜ਼ ਉੱਤੇ ਹੁਣ ਇਕ ਅਜਿਹਾ ਢਾਂਚਾ ਬਣਾਇਆ ਜਾਵੇਗਾ, ਜਿਸ ਨਾਲ ਪੰਜਾਬ ਲੈਂਡ ਰੈਵੇਨਿਊ ਐਕਟ, 1887 ਅਧੀਨ ਭੌਂ ਮਾਲੀਆ ਦੇ ਬਕਾਇਆ ਵਜੋਂ ਅਜਿਹੇ ਐਵਾਰਡਾਂ ਦੀ ਰਿਕਵਰੀ ਛੇਤੀ ਹੋ ਸਕੇ।

ਪੰਜਾਬ ਜਲ ਸਰੋਤ ਵਿਭਾਗ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ ਦੇ ਯੋਗ ਹੋਵੇਗਾ। ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀ.ਪੀ.ਈ.ਐੱਡ. ਅਤੇ ਡੀ.ਐਫ.ਆਰ.ਈ.ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।

ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ.ਐਨ.ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement