Punjab Cabinet Meeting News: ਪੰਜਾਬ ਕੈਬਨਿਟ ਵਿਚ ਲਏ ਗਏ ਇਹ ਵੱਡੇ ਫ਼ੈਸਲੇ
Published : Jun 26, 2025, 1:45 pm IST
Updated : Jun 26, 2025, 1:45 pm IST
SHARE ARTICLE
 Punjab Cabinet meeting News in punjabi
Punjab Cabinet meeting News in punjabi

Punjab Cabinet Meeting News: ਪੰਜਾਬ ਸਰਕਾਰ ਵਲੋਂ ਲੀਜ਼ ਹੋਲਡ ਪ੍ਰਾਪਰਟੀ ਨੂੰ ਫ਼੍ਰੀ ਹੋਲਡ ਪ੍ਰਾਪਰਟੀ ਬਣਾਉਣ ਦੀ ਪ੍ਰਵਾਨਗੀ

 Punjab Cabinet meeting News in punjabi : ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ 2 ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਭਲਾਈ ਲਈ ਅੱਜ 2 ਵੱਡੇ ਫ਼ੈਸਲੇ ਲਏ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਉਦਯੋਗਪਤੀ ਉਦਯੋਗਿਕ ਖੇਤਰਾਂ ਵਿਚ ਪਲਾਂਟ ਲੈ ਲੈਂਦੇ ਸਨ ਪਰ ਕਿਸੇ ਕਾਰਨ ਉਹ ਆਪਣਾ ਉਥੇ ਉਦਯੋਗ ਸ਼ੁਰੂ ਨਹੀਂ ਕਰ ਸਕਦੇ ਸਨ। ਜਿਸ ਕਾਰਨ ਉਸ ਦਾ ਨਿਵੇਸ਼ ਬੇਕਾਰ ਜਾਂਦਾ ਸੀ ਪਰ ਹੁਣ ਸਰਕਾਰ ਨੇ ਇਹ ਮਨਜ਼ੂਰੀ ਦੇ ਦਿੱਤੀ ਹੈ ਕਿ ਉਹ ਉਥੇ ਆਪਣਾ ਬਦਲਵਾਂ ਉਦਯੋਗ ਸ਼ੁਰੂ ਕਰ ਸਕਦੇ ਹਨ।

ਹੁਣ ਉਦਯੋਗ ਖੇਤਰ ਦੇ ਸਾਰੇ ਪਲਾਟਾਂ ਲਈ ਸੀ.ਐਲ.ਯੂ. ਦੀ ਆਗਿਆ ਦਿੱਤੀ ਗਈ ਹੈ, ਜਿਸ ਵਿਚ ਕੋਈ ਵੀ ਵਪਾਰਕ, ​​ਹਸਪਤਾਲ, ਹੋਟਲ ਜਾਂ ਉਦਯੋਗਿਕ ਵਰਕਰ ਘਰ ਜਾਂ ਹੋਸਟਲ, ਸੰਸਥਾ ਬਣਾਉਣਾ ਚਾਹੁੰਦਾ ਹੈ, ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿਚ 1 ਹਜ਼ਾਰ ਗਜ਼ ਤੋਂ 10 ਹਜ਼ਾਰ ਗਜ਼ ਤੱਕ ਦੇ ਪਲਾਟ ਸ਼ਾਮਲ ਹਨ।

40 ਹਜ਼ਾਰ ਗਜ਼ ਦੇ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚ ਇਕ ਨਵੀਂ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਦੂਜਾ ਵੱਡਾ ਫ਼ੈਸਲਾ ਇਹ ਲਿਆ ਗਿਆ ਹੈ ਕਿ ਉਦਯੋਗ ਨਾਲ ਸੰਬੰਧਿਤ ਲੀਜ਼ ਹੋਲਡ ਜਾਇਦਾਦ ਨੂੰ ਫ਼੍ਰੀ ਹੋਲਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਕੋਈ ਵੀ ਉਦਯੋਗਪਤੀ ਲੀਜ਼ ਹੋਲਡ ਪ੍ਰਾਪਰਟੀ ਨੂੰ 20 ਰੁਪਏ ਪ੍ਰਤੀ ਗਜ਼ ਭਰ ਕੇ ਫ਼੍ਰੀ ਹੋਲਡ ਪ੍ਰਾਪਰਟੀ ਬਣਾ ਸਕਦਾ ਹੈ। 

(For more news apart from ' Punjab Cabinet meeting News in punjabi ',  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement