ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ
Published : Jun 26, 2025, 3:23 pm IST
Updated : Jun 26, 2025, 3:23 pm IST
SHARE ARTICLE
SGPC forms committee regarding service rules of Jathedar Sri Akal Takht Sahib
SGPC forms committee regarding service rules of Jathedar Sri Akal Takht Sahib

34 ਮੈਂਬਰੀ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਵਿਦਵਾਨ ਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਕੀਤੇ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਕਮੇਟੀ ਵਿਚ ਸਿੰਘ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇੱਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨੁਮਾਇੰਦਾ, ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਸੰਪ੍ਰਦਾ, ਮਹੰਤ ਰਮਿੰਦਰ ਦਾਸ ਉਦਾਸੀਨ ਸੰਪ੍ਰਦਾ, ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਸੇਵਾਪੰਥੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਪ੍ਰਧਾਨ ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦਾ ਇੱਕ ਨੁਮਾਇੰਦਾ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਿਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ, ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰ: ਖ਼ਾਲਸਾ ਕਾਲਜ ਸੀ: ਸੈ: ਸਕੂਲ ਅੰਮ੍ਰਿਤਸਰ, ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਗਿ: ਬਲਜੀਤ ਸਿੰਘ ਪ੍ਰਿੰ: ਸਾਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ, ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ, ਸ. ਰਾਜਬੀਰ ਸਿੰਘ ਕੈਨੇਡਾ, ਸ. ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਹਨ। ਇਨ੍ਹਾਂ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਪੰਥਕ ਤਾਲਮੇਲ ਸੰਗਠਨ, ਸਿੱਖ ਕੌਂਸਲ ਯੂਕੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੰਘ ਸਭਾਵਾਂ ਸਮੇਤ ਹੋਰ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਸਿੱਖ ਵਿਦਵਾਨ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਤਰਫੋਂ ਹੁਣ ਇਸ ਸਬੰਧ ਵਿਚ 34 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਆਪਣੀ ਰਾਇ ਰਿਪੋਰਟ ਦੇਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement