Punjab News : ਗੁਣਵੱਤਾ ਕੰਟਰੋਲ ਮੁਹਿੰਮ : ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

By : BALJINDERK

Published : Jun 26, 2025, 8:51 pm IST
Updated : Jun 26, 2025, 8:51 pm IST
SHARE ARTICLE
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Punjab News : ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

Punjab News in Punjabi : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ 7 ਮੁੱਖ ਖੇਤੀਬਾੜੀ ਅਫਸਰਾਂ(ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐਸ.ਸੀ.ਐਨਜ਼) ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਤਰਨ ਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਡਿਊਟੀ ਵਿੱਚ ਕੁਤਾਹੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਨਿਯਮਤ ਨਿਗਰਾਨੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਕਾਇਮ ਕੀਤੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ 'ਤੇ ਪੱਕਾ ਬਿੱਲ ਲੈਣ ਦੀ ਵੀ ਅਪੀਲ ਕੀਤੀ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਗੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਸਪਲਾਈ ਕਰਦਾ ਹੈ ਤਾਂ ਕਿਸਾਨਾਂ ਨੂੰ ਤੁਰੰਤ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫਤਰਾਂ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

(For more news apart from  Show cause notices issued to 7 chief agricultural officers for poor performance News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement