
ਪੰਜਾਬ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਬਿਹਤਰ ਸਫਰ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਰੋਡਵੇਜ/ਪਨਬਸ ਦੇ ਬੇੜੇ ਵਿੱਚ ਇਸ ਸਾਲ ਸਤੰਬਰ ਦੇ ਅੰਤ..............
ਐਸ.ਏ.ਐਸ ਨਗਰ / ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਬਿਹਤਰ ਸਫਰ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਰੋਡਵੇਜ/ਪਨਬਸ ਦੇ ਬੇੜੇ ਵਿੱਚ ਇਸ ਸਾਲ ਸਤੰਬਰ ਦੇ ਅੰਤ ਤੱਕ 333 ਸਾਧਾਰਨ ਅਤੇ 31 ਸੁਪਰ ਇੰਟੈਗਰਲ ਕੋਚ ਏ.ਸੀ. ਵਾਲਵੋ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਸ ਏ ਐਸ ਨਗਰ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਤੋਂ ਪਹਿਲੇ ਪੜਾਅ ਵਿੱਚ 4 ਵਾਲਵੋ ਅਤੇ 11 ਸਾਧਾਰਣ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਰੋਡਵੇਜ਼/ਪਨਬਸ ਦੇ ਬੇੜੇ ਵਿੱਚ ਕੁੱਲ 1844 ਬੱਸਾਂ ਹਨ। ਇਸ ਵਿੱਚ 1810 ਸਾਧਾਰਣ ਅਤੇ 34 ਸੁਪਰ ਇੰਟੈਗਰਲ ਕੋਚ ਏ.ਸੀ. ਬੱਸਾਂ ਹਨ । ਨਵੀਆਂ ਬੱਸਾਂ 'ਤੇ 104 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਪੁਰਾਣੀਆਂ ਨੂੰ ਪੜਾਅਵਾਰ ਬਦਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਲਵੋ ਬੱਸਾਂ ਨੂੰ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤਂੋ ਇਲਾਵਾ ਦਿੱਲੀ ਏਅਰਪੋਰਟ, ਜੈਪੁਰ, ਕੱਟੜਾ ਦੇ ਰੂਟਾਂ ਅਤੇ ਚੰਡੀਗੜ੍ਹ ਤੋਂ ਅੰਿਮ੍ਰਤਸਰ, ਲੁਧਿਆਣਾ, ਪਠਾਨਕੋਟ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਆਦਿ ਰੁਟਾਂ 'ਤੇ ਚਲਾਈਆਂ ਜਾਣਗੀਆਂ।
ਇਹ ਸਾਰੀਆਂ ਨਵੀਆਂ ਬੱਸਾਂ ਸਤੰਬਰ ਦੇ ਅੰਤ ਤੱਕ ਚਲਾ ਦਿੱਤੀਆ ਜਾਣਗੀਆਂ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐਸ ਏ ਐਸ ਨਗਰ ਸ਼ਹਿਰ ਵਿੱਚ ਜਲਦੀ ਹੀ ਸਿਟੀ ਬੱਸ ਸੇਵਾ ਸ਼ੁਰੂ ਹੋ ਜਾਵੇਗੀ। ਇਹ ਪ੍ਰੋਜੈਕਟ ਅੰਤਿਮ ਪੜਾਅ 'ਤੇ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਸਰਵਜੀਤ ਸਿੰਘ, ਡਾਇਰੈਕਟਰ ਟਰਾਂਸਪੋਰਟ ਵਿਭਾਗ ਭੁਪਿੰਦਰ ਸਿੰਘ ਰਾਏ,
ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ , ਐਸ ਡੀ ਐਮ ਜਗਦੀਪ ਸਹਿਗਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਵਿੰਦਰ ਸਿੰਘ ਰਾਹੀ ਅਤੇ ਪੰਜਾਬ ਰੋਡਵੇਜ ਦੇ ਵੱਖ ਵੱਖ ਡਿਪੂਆਂ ਦੇ ਜਨਰਲ ਮੈਨੇਜਰ ਅਤੇ ਟਰਾਂਸਪੋਰਟ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।