ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਨੇਕ ਸਿੰਘ ਸਸਪੈਂਡ
Published : Jul 26, 2019, 3:12 pm IST
Updated : Jul 26, 2019, 3:12 pm IST
SHARE ARTICLE
Nek Singh
Nek Singh

ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।

ਫ਼ਿਰੋਜ਼ਪੁਰ: (ਬਲਬੀਰ ਸਿੰਘ ਜੋਸਨ )-: ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਤਤਕਾਲ ਸਮੇਂ ਤੋਂ ਮੁਅੱਤਲ ਕਰਦੇ ਹੋਏ ਉਸ ਦਾ ਹੈੱਡ ਕੁਆਰਟਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ.) ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਖਿਆ ਸਕੱਤਰ ਵਲੋਂ ਇਕ ਪੱਤਰ ਜਾਰੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਮੁਅੱਤਲੀ ਦੌਰਾਨ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣ ਦੀ ਗੱਲ ਕਹੀ ਹੈ।

Police Station Lakho ke Behram's head constable suspendSuspend

ਉਨ੍ਹਾਂ ਪੱਤਰ ਵਿਚ ਸਪੱਸ਼ਟ ਕੀਤਾ ਕਿ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਫਿਰੋਜ਼ਪੁਰ ਦਾ ਵਾਧੂ ਚਾਰਜ ਜ਼ਿਲ੍ਹ ਸਿੱਖਿਆ ਅਫ਼ਸਰ (ਐ. ਸਿੱ.) ਫਿਰੋਜ਼ਪੁਰ ਨੂੰ ਦਿੱਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਵਲੋਂ ਜਾਰੀ ਕੀਤੇ ਗਏ ਪੱਤਰ ਦੇ ਵਿਚ ਕੋਈ ਵੀ ਕਾਰਨ ਨਹੀਂ ਦਰਸਾਇਆ ਗਿਆ, ਜਿਸ ਤੋਂ ਦਾਲ਼ ਵਿਚ ਜ਼ਰੂਰ ਕੁਝ ਕਾਲਾ ਜਾਪਦਾ ਹੈ।

Nek singhNek singh

ਬਾਕੀ, ਇਹ ਤਾਂ ਆਉਣ ਵਾਲਾ ਵੇਲਾ ਹੀ ਦੱਸੇਗਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਨੇਕ ਸਿੰਘ ਨੂੰ ਕਿਉਂ ਸਸਪੈਂਡ ਕੀਤਾ ਗਿਆ ਹੈ? ਫਿਲਹਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਸਿੱਖਿਆ ਅਫ਼ਸਰ ਨੇਕ ਸਿੰਘ ਵੀ ਕਿਸੇ ਮੀਡੀਆ ਅਦਾਰੇ ਨਾਲ ਗੱਲਬਾਤ ਕਰਨ ਨੂੰ ਤਿਆਰ ਨਹੀਂ ਹਨ। ਦੂਜੇ ਪਾਸੇ ਜਦੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਫ਼ ਨਾ ਸਮਝਿਆ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement