
ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਮਗੜ੍ਹ ਵਿਚ ਸਥਿਤ ਲੋਹਾ ਢਲਾਈ ਦੀ ਇੱਕ ਫ਼ੈਕਟਰੀ ਵਿਚ ਅੱਜ ਸਵੇਰੇ ਭੱਠੀ ਤੋਂ ਨਿਕਲੀ ..
ਲੁਧਿਆਣਾ : ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਮਗੜ੍ਹ ਵਿਚ ਸਥਿਤ ਲੋਹਾ ਢਲਾਈ ਦੀ ਇੱਕ ਫ਼ੈਕਟਰੀ ਵਿਚ ਅੱਜ ਸਵੇਰੇ ਭੱਠੀ ਤੋਂ ਨਿਕਲੀ ਅੱਗ ਫੈਲਣ ਕਾਰਨ ਅੱਧੀ ਦਰਜਨ ਦੇ ਕਰੀਬ ਵਰਕਰ ਝੁਲਸ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਧਮਾਕਾ ਇੰਨ੍ਹਾਂ ਖਤਰਨਾਕ ਸੀ ਕਿ ਇਨ੍ਹਾਂ ਵਿਚੋਂ ਇੱਕ ਵਰਕਰ ਦੀ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮਿਲਦਿਆ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਰਹੇ ਹਨ ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ludhiana factory blast
ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਵਿਨਾਸ਼ ਜਿੰਦਲ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਉਨ੍ਹਾਂ ਦੇ ਹਸਪਤਾਲ 'ਚ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਜਦੋਂ ਕਿ 2 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਫੈਕਟਰੀ 'ਚ ਧਮਾਕੇ ਦਾ ਅਸਲ ਕਾਰਨ ਕੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਜ਼ਖਮੀਂ ਮਜ਼ਦੂਰਾਂ ਨੇ ਮੰਗ ਕੀਤੀ ਹੈ ਕਿ ਇਸ ਹਾਲਤ 'ਚ ਉਹ ਕੋਈ ਕੰਮ-ਧੰਦਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
Ludhiana factory blast
Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ