
ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਅਤੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਚੰਡੀਗੜ੍ਹ : ਨੈਸ਼ਨਲ ਕਮਿਸ਼ਨ ਫ਼ਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਮੰਜੂ ਦਿਲੇਰ ਵਲੋਂ ਅੱਜ ਇਥੇ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਦੇ ਪ੍ਰਤੀਨਿਧਾਂ, ਪੰਜਾਬ ਰਾਜ ਦੇ ਵਿਧਾਇਕਾਂ ਅਤੇ ਵਜ਼ੀਰਾਂ ਅਤੇ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਸਫ਼ਾਈ ਕਾਮਿਆਂ ਨਾਲ ਸਬੰਧਤ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
National Commission for Cleaning Employees Review Meeting with Punjab officials
ਪੰਜਾਬ 'ਚ ਕੰਮ ਕਰ ਰਹੀਆਂ ਸਫ਼ਾਈ ਕਾਮਿਆਂ ਦੀਆਂ ਯੂਨੀਅਨਾਂ ਅਤੇ ਸੂਬੇ ਦੇ ਵਜ਼ੀਰ ਅਤੇ ਵਿਧਾਇਕਾਂ ਨੇ ਮੀਟਿੰਗ ਦੌਰਾਨ ਕੌਮੀ ਕਮਿਸ਼ਨ ਨੂੰ ਸੂਬੇ 'ਚ ਸਫ਼ਾਈ ਕਾਮਿਆਂ ਦੀ ਸਥਿਤੀ ਅਤੇ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਤਕਨੀਕੀ ਸਿਖਿਆ ਮੰਤਰੀ, ਪੰਜਾਬ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਦੀ ਐਮ.ਏ. ਤਕ ਦੀ ਪੜ੍ਹਾਈ ਮੁਫ਼ਤ ਕਰਨ ਲਈ ਕੇਂਦਰ ਸਰਕਾਰ ਨੂੰ ਯੋਜਨਾ ਬਣਾਉਣ ਲਈ ਪ੍ਰਸਤਾਵ ਦਿਤਾ ਜਾਵੇ ਅਤੇ ਨਾਲ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪਹਿਲਾਂ ਦੀ ਤਰ੍ਹਾਂ 100 ਫ਼ੀ ਸਦੀ ਫੰਡ ਕੇਂਦਰ ਸਰਕਾਰ ਵਲੋਂ ਦਿਤੇ ਜਾਣ।
ਉਨ੍ਹਾਂ ਕਿਹਾ ਕਿ 60:40 ਅਨੁਪਾਤ ਵਾਲੇ ਨਵੇਂ ਪ੍ਰਸਤਾਵ ਨਾਲ ਸੂਬੇ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ। ਇਸ ਮੌਕੇ ਵਿਧਾਇਕ ਬੁੱਧ ਰਾਮ, ਰੁਪਿੰਦਰ ਕੌਰ ਰੂਬੀ, ਸੁਸ਼ੀਲ ਕੁਮਾਰ ਟਿੰਕੂ, ਗੁਰਪ੍ਰੀਤ ਸਿੰਘ ਜੀ.ਪੀ, ਲਖਬੀਰ ਸਿੰਘ ਲੱਖਾ, ਪਵਨ ਕੁਮਾਰ ਟੀਨੂੰ, ਕੁਲਵੰਤ ਸਿੰਘ ਪੰਡੋਰੀ ਅਤੇ ਬਲਵਿੰਦਰ ਸਿੰਘ ਲਾਡੀ ਵੱਲੋਂ ਵੀ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਉਠਾਇਆ ਗਿਆ ਅਤੇ ਉਨ੍ਹਾਂ ਦੇ ਜੀਵਨ ਦੀ ਬਿਹਤਰੀ ਲਈ ਨਵੀਂਆਂ ਸਕੀਮਾਂ ਸ਼ਰੂ ਕਰਨ ਦੀ ਬੇਨਤੀ ਕੀਤੀ ਗਈ।
National Commission for Cleaning Employees Review Meeting with Punjab officials
ਇਸ ਮੌਕੇ ਸਫ਼ਾਈ ਕਰਮਚਾਰੀਆਂ ਯੂਨੀਅਨਾਂ ਦੇ ਵੱਖ-ਵੱਖ ਆਗੂਆਂ ਅਤੇ ਵੱਡੀ ਗਿਣਛੀ 'ਚ ਆਏ ਨੁਮਾਇੰਦਿਆਂ ਨੇ ਆਪਣੇ ਸਮਲੇ ਕਮਿਸ਼ਨ ਦੇ ਸਨਮੁੱਚ ਉਠਾਏ। ਯੂਨੀਅਨ ਆਗੂਆਂ ਸੁਭਾਸ਼ ਦੇਸ਼ਾਵਰ, ਕਨਵੀਨਰ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ, ਚੰਦਨ ਗਰੇਵਾਲ, ਪ੍ਰਧਾਨ ਪੰਜਾਬ ਸਫ਼ਾਈ ਮਜ਼ਦੂਰ ਯੂਨੀਅਨ, ਸੁਨੀਲ ਕੁਮਾਰ, ਪ੍ਰਧਾਨ ਸਫ਼ਾਈ ਮਜ਼ਦੂਰ ਨਗਰ ਨਿਗਮ, ਪਟਿਆਲਾ ਅਤੇ ਹਰਜੀਤ ਕੌਰ ਕੁਰਾਲੀ, ਸੋਸ਼ਲ ਵਰਕਰ ਆਦਿ ਨੇ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਕਿ ਪੰਜਾਬ 'ਚ ਸਫ਼ਾਈ ਕਰਮਚਾਰੀਆਂ ਦੀ ਭਰਤੀ ਨਿਯਮਿਤ ਤੌਰ 'ਤੇ ਨਹੀਂ ਕੀਤੀ ਜਾ ਰਹੀ, ਉਜਰਤਾਂ, ਵਰਦੀਆਂ, ਬੂਟਾਂ ਅਤੇ ਸੇਫਟੀ ਕਿੱਟਾਂ ਦਾ ਮਾਮਲਾ ਪ੍ਰਮੁੱਤਾ ਨਾਲ ਉਠਾਇਆ। ਉਨ੍ਹਾਂ ਸਫ਼ਾਈ ਕਾਮਿਆਂ ਲਈ ਸਿਹਤ ਕਾਰਡ ਅਤੇ ਪੈਨਸ਼ਨ ਦੇ ਮੁੱਦੇ ਵੀ ਉਠਾਏ।
National Commission for Cleaning Employees Review Meeting with Punjab officials
ਕਮਿਸ਼ਨ ਵਲੋਂ ਇਸ ਮੌਕੇ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਇਕ ਰੀਵਿਊ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਡਾ. ਰੋਸ਼ਨ ਸ਼ੁੰਕਾਰੀਆ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ. ਵੇਨੂ ਪ੍ਰਸ਼ਾਦ, ਡਾਇਰੈਕਟਰ ਸਥਾਨਕ ਸਰਕਾਰਾਂ ਡੀ.ਐਸ ਮਾਗਟ, ਸਕੱਤਰ ਉਚੇਰੀ ਸਿੱਖਿਆ ਵੀ.ਕੇ. ਮੀਨਾ, ਸੀਈਓ ਪੀ.ਐਮ.ਆਈ.ਡੀ.ਸੀ. ਅਜੋਏ ਸ਼ਰਮਾ, ਡਾਇਰੈਕਟ ਪੇਂਡੂ ਵਿਕਾਸ ਤੇ ਪੰਚਾਇਤ ਜਸਕਿਰਨ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਪ੍ਰਨੀਤ ਭਾਰਦਵਾਜ ਆਦਿ ਹਾਜ਼ਰ ਸਨ।
National Commission for Cleaning Employees Review Meeting with Punjab officials
ਇਸ ਰੀਵਿਊ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਸੀਵਰਮੈਨਾਂ ਦੀਆਂ ਗਟਰ ਦੀ ਸਫ਼ਾਈ ਕਰਨ ਦੌਰਾਨ ਹੋਈਆਂ ਮੌਤਾਂ ਸਬੰਧੀ ਦਿਤੇ ਗਏ ਮੁਆਵਜ਼ੇ ਅਤੇ ਕੀਤੀ ਗਈ ਕਾਰਵਾਈ ਬਾਰੇ ਚਰਚਾ ਕੀਤੀ ਗਈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਬੀਤੇ ਸਮੇਂ 'ਚ ਮੈਲਾ ਢੋਣ ਵਾਲੇ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਗਏ ਯਤਨਾਂ ਦਾ ਵੀ ਰੀਵਿਊ ਕੀਤਾ ਗਿਆ। ਸਕੀਮਾਂ ਦਾ ਰੀਵਿਊ ਕਰਨ ਮਗਰੋਂ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਫ਼ਾਈ ਕਾਮਿਆਂ ਨੂੰ ਕੰਮ ਕਰਨ ਦੇ ਬਿਹਤਰ ਹਾਲਾਤ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਸਫ਼ਾਈ ਕਾਮਿਆਂ ਦੀ ਭਲਾਈ ਲਈ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੇ ਹੁਕਮ 'ਤੇ ਵੀ ਜ਼ੋਰ ਦਿਤਾ।