ਸਿੰਗਲਾ ਦੀ ਅਗਵਾਈ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਫ਼ਲ ਮੁਹਿੰਮ
Published : Jul 26, 2020, 3:13 pm IST
Updated : Jul 26, 2020, 3:13 pm IST
SHARE ARTICLE
Vijay Inder Singla
Vijay Inder Singla

ਸਰਕਾਰੀ ਸਕੂਲਾਂ ਦੇ ਤਕਰੀਬਨ ਸੌਂ ਫ਼ੀਸਦੀ ਵਿਦਿਆਰਥੀ ਕਰੋਨਾ ਦੀ ਮਹਾਂਮਾਰੀ ਦੇ ਚੁੰਗਲ ਤੋਂ ਬਚੇ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਸਕੂਲੀ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਵਾਸਤੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਜਿਸ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਲਗ-ਪਗ ਸੌ ਪ੍ਰਤੀਸ਼ਤ ਵਿਦਿਆਰਥੀ ਇਸ ਮਹਾਂਮਾਰੀ ਦੇ ਚੁੰਗਲ ਤੋਂ ਅਜੇ ਤੱਕ ਬਚੇ ਹੋਏ ਹਨ।

Corona Virus Corona Virus

ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਅਤੇ ਅਸਰਦਾਇਕ ਢੰਗ ਨਾਲ ਲਾਗੂ ਕੀਤੀ ਇਸ ਵਿਆਪਕ ਜਾਗਰੂਕਤਾ ਮੁਹਿੰਮ ਦੇ ਨਤੀਜੇ ਵਜੋਂ ਹੀ ਇਸ ਦੇ ਠੋਸ ਨਤੀਜੇ ਪ੍ਰਾਪਤ ਹੋਏ ਹਨ ਅਤੇ ਇਸ ਬਿਮਾਰੀ ਕਾਰਨ ਸਭ ਤੋਂ ਪ੍ਰਭਾਵਿਤ ਹੋਣ ਵਾਲਾ ਸਕੂਲੀ ਬੱਚਿਆਂ ਦਾ ਇਹ ਵਰਗ ਬਚਿਆ ਰਿਹਾ ਹੈ।


Vijay Inder SinglaVijay Inder Singla

'ਮਿਸ਼ਨ ਫਤਿਹ' ਹੇਠ ਕਰੋਨਾ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ

coronaviruscoronavirus

ਕਿ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪਿਛਲੇ ਦੋ ਹਫਤਿਆਂ ਵਿੱਚ ਦੋ ਵਾਰ ਘਰ ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।

corona viruscorona virus

ਇਸ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ। ਇਨਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ।

ਇਸ ਦੌਰਾਨ ਪੈਂਫਲਿਟ ਵੰਡੇ ਗਏ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ।

ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰੀ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਵੀ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੱਕ ਸੰਦੇਸ਼ਾਂ ਨੂੰ ਪਹੁੰਚਾਇਆ ਗਿਆ। ਏਥੋਂ ਤੱਕ ਕਿ ਇਨਾਂ ਪੋਸਟਰਾਂ ਨੂੰ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਸਰਵਜਨਕ ਥਾਵਾਂ 'ਤੇ ਲਾਇਆ।

ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ  ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਵੀ ਆਰੰਭੀ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ 'ਪ੍ਰਣ' ਕਰਾਇਆ।

ਬੁਲਾਰੇ ਅਨੁਸਾਰ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਾਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਮੁਹਿੰਮ ਦੇ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ 'ਫੱਟੀਆਂ' ਟੰਗਣ ਲਈ ਬਣਾ ਕੇ ਵੰਡੀਆਂ ਗਈਆਂ।

ਕਰੋਨਾ ਬਾਰੇ ਜਗਰੂਕਤਾ 'ਚ ਹੋਰ ਤੇਜ਼ੀ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਲਈ ਹੁਣ ਬੱਡੀ ਗਰੁੱਪ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਦੇ ਮੁਹਿੰਮ ਦੇ ਹੋਰ ਪ੍ਰਭਾਵੀ ਨਤੀਜੇ ਕੱਢੇ ਜਾ ਸਕਣ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਆਪੋ-ਆਪਣੇ ਮੋਬਾਈਲ਼ਾਂ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement