Hoshiarpur 'ਚ Sukhdev Singh Dhindsa ਨੇ Sukhbir Singh Badal ਨੂੰ ਲਲਕਾਰਿਆ
Published : Jul 26, 2020, 6:11 pm IST
Updated : Jul 26, 2020, 6:11 pm IST
SHARE ARTICLE
Hoshiarpur Sukhdev Singh Dhindsa Shiromani Akali Dal Sukhbir Singh Badal
Hoshiarpur Sukhdev Singh Dhindsa Shiromani Akali Dal Sukhbir Singh Badal

ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਸੁਖਦੇਵ ਸਿੰਘ ਢੀਂਡਸਾ...

ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਅਮਰੀਕਾ ਤੋਂ ਪ੍ਰਧਾਨ ਰਹਿ ਚੁੱਕੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਅਪਣੇ ਸਾਥੀਆਂ ਸਮੇਤ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿਚ ਸ਼ਾਮਲ ਹੋ ਗਏ।

Akali TaksaliHoshiarpur

ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਵਿਸ਼ੇਸ਼ ਤੌਰ ਤੇ ਇੱਥੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਜਿੱਥੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉੱਥੇ ਹੀ ਬਾਦਲ ਪਰਿਵਾਰ ਤੇ ਜਮ ਕੇ ਨਿਸ਼ਾਨੇ ਵੀ ਲਗਾਏ। ਉਹਨਾਂ ਕਿਹਾ ਕਿ ਅੱਜ ਇਕ ਪਾਸੇ ਧਰਮ ਨੂੰ ਮੰਨਣ ਵਾਲੇ ਲੋਕ ਖੜੇ ਹਨ ਤੇ ਦੂਜੇ ਪਾਸੇ ਗੁਰੂ ਦੀ ਬੇਅਦਬੀ ਅਤੇ ਸ਼੍ਰੋਮਣੀ ਕਮੇਟੀ ਦੀ ਲੁੱਟ-ਖਸੁੱਟ ਕਰਨ ਵਾਲੇ ਲੋਕ ਖੜੇ ਹਨ।

Akali TaksaliHoshiarpur

ਇਸ ਦੇ ਨਾਲ ਉਹਨਾਂ ਨੇ ਸੁਖਬੀਰ ਬਾਦਲ ਤੇ ਵੀ ਜਮ ਕੇ ਨਿਸ਼ਾਨਾ ਸਾਧਿਆ। ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹ ਉਹਨਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਤੇ ਉਹਨਾਂ ਦਾ ਦਿਲੋਂ ਸਵਾਗਤ ਕਰਦੇ ਹਨ ਤੇ ਇਸ ਦੇ ਨਾਲ ਹੀ ਉਹ ਵਧਾਈ ਦੇ ਵੀ ਪਾਤਰ ਹਨ। ਮੌਜੂਦਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦਾ ਲਾਰਾ ਲਾਇਆ ਹੈ। ਅੱਜ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹਨ।

Akali TaksaliHoshiarpur

ਉਹਨਾਂ ਦਾ ਮਕਸਦ ਇਹ ਵੀ ਹੈ ਕਿ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਘੁਟਣ ਮਹਿਸੂਸ ਹੋ ਰਹੀ ਸੀ ਕਿਉਂ ਕਿ ਪਾਰਟੀ ਦੇ ਮੋਹਰੀ ਆਗੂਆਂ ਨੇ ਪਾਰਟੀ ਨੂੰ ਇਕ ਬਿਜ਼ਨੈਸ ਬਣਾ ਕੇ ਰੱਖ ਦਿੱਤਾ ਹੈ।

Akali TaksaliHoshiarpur

ਇਸ ਕਰ ਕੇ ਉਹਨਾਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਢੀਂਡਸਾ ਸਾਹਿਬ ਦਾ ਪੱਲਾ ਫੜ ਲਿਆ। ਇਸ ਮੌਕੇ ਜਿੱਥੇ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉੱਥੇ ਹੀ ਮਨਜੀਤ ਸਿੰਘ ਦਸੂਹਾ ਵੱਲੋਂ ਵੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab, Hoshiarpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement