ਜਲਦ ਬਦਲੇਗਾ ਮੌਸਮ ਦਾ ਮਿਜ਼ਾਜ਼, ਕਈ ਥਾਈ ਤੂਫ਼ਾਨ ਤੇ ਦਰਮਿਆਨੀ ਤੋਂ ਭਾਰੀ ਬਾਰਸ਼ ਦੀ ਚਿਤਾਵਨੀ!
Published : Jul 26, 2020, 4:55 pm IST
Updated : Jul 26, 2020, 4:55 pm IST
SHARE ARTICLE
Rain
Rain

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ 'ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ : ਦੇਸ਼ ਅੰਦਰ ਚੱਲ ਰਹੇ ਮੌਨਸੂਨੀ ਸੀਜ਼ਨ ਦੌਰਾਨ ਬਾਰਸ਼ ਦੀ ਲੁਕਣਮਿਟੀ ਜਾਰੀ ਹੈ। ਕਈ ਥਾਈ ਭਾਰੀ ਮੀਂਹ ਕਾਰਨ ਜਨ-ਜੀਵਨ ਬੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਜਦਕਿ ਬਹੁਤੇ ਇਲਾਕਿਆਂ ਅੰਦਰ ਮੀਂਹ ਦੀ ਕਮੀ ਕਾਰਨ ਲੋਕਾਂ ਨੂੰ ਗਰਮੀ ਦਾ ਪ੍ਰਕੋਪ ਸਹਿਣਾ ਪੈ ਰਿਹਾ ਹੈ। ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਕੁੱਝ ਭਾਗਾਂ 'ਚ ਭਾਰੀ ਤੋਂ ਦਰਮਿਆਨਾਂ ਮੀਂਹ ਵੇਖਣ ਨੂੰ ਮਿਲਿਆ ਸੀ, ਜਦਕਿ ਜ਼ਿਆਦਾਤਰ ਇਲਾਕੇ ਸੁੱਕੇ ਹੀ ਰਹਿ ਗਏ ਸਨ। ਇਨ੍ਹਾਂ ਇਲਾਕਿਆਂ 'ਚ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ 'ਚ ਦਿੱਕਤਾਂ ਆ ਰਹੀਆਂ ਨੇ ਉਥੇ ਹੀ ਵਧੀ ਗਰਮੀ ਕਾਰਨ ਲੋਕ ਹਾਲੋ-ਬੇਹਾਲ ਹੋਏ ਪਏ ਹਨ।

RainRain

ਹੁਣ ਮੌਸਮ ਵਿਭਾਗ ਤੋਂ ਅਜਿਹੇ ਇਲਾਕਿਆਂ ਲਈ ਵੀ ਚੰਗੀ ਖ਼ਬਰ ਆਈ ਹੈ। ਭਾਰਤੀ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਤਾਜ਼ਾ ਬੁਲੇਟਿਨ ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਅੰਦਰ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਐਤਵਾਰ ਨੂੰ ਰਾਜਧਾਨੀ ਦਿੱਲੀ ਸਮੇਤ ਉਤਰਾਖੰਡ, ਪੂਰਬੀ ਰਾਜਸਥਾਨ ਤੋਂ ਇਲਾਵਾ ਉਤਰ ਪ੍ਰਦੇਸ਼ ਦੇ ਦੂਰ-ਦੁਰਾਂਡੇ ਇਲਾਕਿਆਂ ਵਿਚ ਚੰਗਾ ਮੀਂਹ ਪੈ ਸਕਦਾ ਹੈ।

rain monsoonrain monsoon

ਇਸੇ ਤਰ੍ਹਾਂ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਨੇੜਲੇ ਇਲਾਕਿਆਂ ਅੰਦਰ ਵੀ ਤੂਫਾਨ ਤੇ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਸੰਭਾਵਨਾ ਪ੍ਰਗਟਾਈ ਗਈ ਹੈ। ਉਪ-ਹਿਮਾਲਿਆਈ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ ਤੇ ਮੇਘਾਲਿਆ ਵਿਚ, ਐਤਵਾਰ ਨੂੰ ਦੂਰ ਦੁਰਾਡੇ ਇਲਾਕਿਆਂ ਵਿਚ ਮੀਂਹ ਪੈ ਸਕਦਾ ਹੈ।

RainRain

ਮੌਸਮ ਵਿਭਾਗ ਮੁਤਾਬਕ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਦਿੱਲੀ ਵਿਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ, ਉੱਤਰ ਤੇ ਪੱਛਮੀ ਭਾਰਤ ਵਿਚ ਰਾਜਸਥਾਨ ਦੇ ਇਲਾਕਿਆਂ ਅੰਦਰ ਵੀ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਤੂਫਾਨ ਦੇ ਲਈ 'ਯੈਲੋ' ਚੇਤਾਵਨੀ ਜਾਰੀ ਕੀਤੀ ਗਈ ਹੈ।

RainRain

ਇਸੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਅੰਦਰ ਗਰਮੀ ਦਾ ਪ੍ਰਕੋਪ ਵੀ ਜਾਰੀ ਹੈ। ਹਿਮਾਚਲ ਵਿਚ ਸਭ ਤੋਂ ਵੱਧ ਤਾਪਮਾਨ ਊਨਾ ਵਿਚ 34 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਸਭ ਤੋਂ ਘੱਟ ਲਾਹੌਲ-ਸਪੀਤੀ ਜ਼ਿਲ੍ਹੇ ਦੇ ਪ੍ਰਬੰਧਕੀ ਕੇਂਦਰ ਕੇਲੌਂਗ ਵਿਚ 13.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਦੇ ਕਈ ਇਲਾਕਿਆਂ ਅੰਦਰ ਵੀ ਬਾਰਸ਼ ਦੀ ਕਮੀ ਦੇ ਚਲਦਿਆਂ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਅਗਲੇ ਕੁੱਝ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ਼ ਬਦਲਣ ਦੀ ਭਵਿੱਖਬਾਣੀ ਬਾਅਦ ਪੰਜਾਬ ਅੰਦਰ ਵੀ ਮੀਂਹ ਨਾਲ ਮੌਸਮ ਖੁਸ਼ਗਵਾਰ ਬਣਨ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement