
ਨਗਰ ਸੁਧਾਰ ਟਰੱਸਟ ਨੇ ਸਿੱਧੂ ਨੂੰ ਹੀ ਗ਼ਲਤ ਠਹਿਰਾ ਦਿਤਾ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਦੇ ਨਾਂ ਭੇਜੀ ਗਈ ਚਿੱਠੀ ਦਾ ਜਵਾਬ ਪ੍ਰਸ਼ਾਸਨ ਨੇ ਦਿਤਾ ਹੈ। ਇਸ ਚਿੱਠੀ ਦਾ ਜਵਾਬ ਦਿੰਦਿਆਂ ਅੰਮ੍ਰਿਤਸਰ ਦੇ ਨਗਰ ਸੁਧਾਰ ਟਰੱਸਟ ਨੇ ਸਿੱਧੂ ਨੂੰ ਅਧੂਰੀ ਜਾਣਕਾਰੀ ਹੋਣ ਦੀ ਗੱਲ ਆਖੀ ਹੈ।
Navjot Sidhu
ਦਰਅਸਲ ਕੁੱਝ ਦਿਨ ਪਹਿਲਾਂ ਸਿੱਧੂ ਨੇ ਇਕ ਚਿੱਠੀ ਅੰਮ੍ਰਿਤਸਰ ਦੇ ਡੀ.ਸੀ. ਨੂੰ ਲਿਖੀ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਹਲਕੇ ਵਿਚ ਵਿਕਾਸ ਕਾਰਜ ਨਹੀਂ ਹੋ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਜਾਂਚ ਕਰਨ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਇਸ ਬਾਬਤ ਜਵਾਬ ਮੰਗਿਆ ਸੀ।
Navjot sidhu
ਇਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਵਲੋਂ ਇਸ ਦਾ ਜਵਾਬ ਭੇਜ ਦਿਤਾ ਗਿਆ ਹੈ, ਜਿਸ ਵਿਚ ਵਿਭਾਗ ਨੇ ਨਵਜੋਤ ਸਿੱਧੂ ਨੂੰ ਹੀ ਗ਼ਲਤ ਕਿਹਾ ਹੈ। ਨਗਰ ਸੁਧਾਰ ਟਰੱਸਟ ਦਾ ਕਹਿਣਾ ਹੈ ਕਿ ਸਿੱਧੂ ਨੂੰ ਇਸ ਮਾਮਲੇ ਵਿਚ ਜਾਣਕਾਰੀ ਨਹੀਂ ਹੈ। ਨਾਲ ਹੀ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਹੈ।
Captain Amrinder Singh with Navjot Sidhu
ਚਿੱਠੀ ਦੇ ਦਿਤੇ ਗਏ ਜਵਾਬ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਹਲਕੇ ਦੇ ਸਾਰੇ ਕੰਮ ਹੋਏ ਹਨ। ਇਸ ਸਬੰਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ 'ਤੇ ਪ੍ਰਿੰਸੀਪਲ ਸੈਕਟਰੀ ਵਲੋਂ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਸੀ ਜਿਹੜਾ ਉਨ੍ਹਾਂ ਵਲੋਂ ਭੇਜ ਦਿਤਾ ਗਿਆ ਹੈ।
Navjot Singh Sidhu
ਬੱਸੀ ਨੇ ਕਿਹਾ ਕਿ ਨਵਜੋਤ ਸਿੱਧੂ ਵਲੋਂ ਕੀਤੇ ਗਏ ਸਾਰੇ ਸਵਾਲਾਂ ਦਾ ਜਵਾਬ ਉਨ੍ਹਾਂ ਨੇ ਦੇ ਦਿਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਹਲਕੇ ਵਿਚ ਵਿਕਾਸ ਦੇ ਸਾਰੇ ਕੰਮ ਕੀਤੇ ਜਾ ਰਹੇ ਹਨ ਅਤੇ ਕੁੱਝ ਕੰਮ ਹੋ ਵੀ ਰਹੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਵਿਚ ਵੀ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।