ਨਿੱਜੀ ਹਸਪਤਾਲ ਵੀ ਲੈ ਸਕਣਗੇ ਪੰਜਾਬ ਸਰਕਾਰ ਦੇ ਪਲਾਜ਼ਮਾ ਬੈਂਕ ਤੋਂ  ਪਲਾਜ਼ਮਾ
Published : Jul 26, 2020, 7:57 pm IST
Updated : Jul 26, 2020, 7:57 pm IST
SHARE ARTICLE
plasma
plasma

ਲਾਗਤ ਮੁੱਲ 'ਤੇ ਪਲਾਜ਼ਮਾ ਬੈੰਕ ਤੋਂ ਪਲਾਜ਼ਮਾ ਲੈ  ਸਕਣਗੇ ਨਿੱਜੀ ਹਸਪਤਾਲ

ਚੰਡੀਗੜ੍ਹ: ਮਿਸ਼ਨ ਫਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ

Amarinder SinghAmarinder Singh

ਅੱਜ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ  ਪੰਜਾਬ ਰਾਜ ਦੇ ਨਿੱਜੀ ਹਸਪਤਾਲ ਨੂੰ ਲਾਗਤ ਮੁੱਲ ਤੇ ਪਲਾਜ਼ਮਾ ਬੈਂਕ ਤੋਂ ਪਲਾਜਮਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

covid 19covid 19

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਜਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵਲੋਂ ਪਲਾਜਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।

coronaviruscoronavirus

ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫੈਸਲਾ ਕੀਤਾ ਹੈ ਕਿ  ਇਨ੍ਹਾਂ ਨਿੱਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜ਼ੋ ਕਿ 20,000  ਰੁਪਏ ਪ੍ਰਤੀ ਯੂਨਿਟ ਹੈ, 'ਤੇ ਉਪਲਬਧ ਕਰਵਾਇਆ ਜਾਵੇਗਾ।

Corona Virus Corona Virus

ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ।

ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਦੇ ਪਹਿਲੇ ਪਲਾਜ਼ਮਾ ਬੈਂਕ ਦਾ ਉਦਘਾਟਨ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ 21 ਜੁਲਾਈ 2020 ਨੂੰ ਆਨਲਾਈਨ ਉਦਘਾਟਨ ਕੀਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement