
ਹਰਪ੍ਰੀਤ ਸਿੰਘ ਖਾਲਸਾ ਨੇ ਦਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ...
ਫਰੀਦਕੋਟ: ਅੱਜ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਚਲ ਕੇ ਸਿੱਖਾਂ ਨੇ ਬਹੁਤ ਹੀ ਲੋੜਵੰਦਾਂ ਦੀ ਮਦਦ ਕੀਤੀ ਹੈ। ਪੰਜਾਬ ਵਿਚ ਕਈ ਥਾਵਾਂ ਤੇ ਮੈਡੀਕਲ ਦੇ ਮੋਦੀਖਾਨੇ ਖੁੱਲ੍ਹੇ ਹੋਏ ਹਨ, ਕਿਤੇ ਰਾਸ਼ਨ ਦੀਆਂ ਹੱਟੀਆਂ ਵੀ। ਹੁਣ ਇਕ ਹੋਰ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਜਿਸ ਵਿਚ ਗਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਮੋਦੀਖਾਨਾ ਵੱਲੋਂ ਕੀਤੇ ਜਾ ਰਹੇ ਹਨ।
Harpreet Singh Khalsa
ਹਰਪ੍ਰੀਤ ਸਿੰਘ ਖਾਲਸਾ ਨੇ ਦਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਕਿ ਸਿੱਖਾਂ ਨੂੰ ਦਸਵੰਧ ਕੱਢਣਾ ਚਾਹੀਦਾ ਹੈ ਤੇ ਇਹ ਦਸਵੰਧ ਵੀ ਸਹੀ ਥਾਂ ਤੇ ਲੱਗਣਾ ਚਾਹੀਦਾ ਹੈ। ਪਿਛਲੇ ਸਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਨਾਨਕ ਮੋਦੀਖਾਨਾ ਚਲਾਇਆ ਜਾ ਰਿਹਾ ਹੈ। ਇਸ ਸੰਸਥਾ ਵੱਲੋਂ ਹਰੇਕ ਪ੍ਰਕਾਰ ਦੀ ਮਦਦ ਕੀਤੀ ਜਾਂਦੀ ਹੈ।
Sevadar
ਕਿਸੇ ਗਰੀਬ ਕੋਲ ਰਾਸ਼ਨ ਨਹੀਂ ਹੈ ਤਾਂ ਉਸ ਨੂੰ ਰਾਸ਼ਨ ਦਿੱਤਾ ਜਾਂਦਾ ਹੈ, ਕਿਸੇ ਕੋਲ ਪੈਸੇ ਨਹੀਂ ਹਨ ਤਾਂ ਉਸ ਨੂੰ ਪੈਸੇ ਦਿੱਤੇ ਜਾਂਦੇ ਹਨ, ਜੇ ਕਿਸੇ ਕੋਲ ਲੜਕੀ ਦਾ ਵਿਆਹ ਨਹੀਂ ਕੀਤਾ ਜਾਂਦਾ ਤਾਂ ਉਸ ਦੀ ਵੀ ਮਦਦ ਕੀਤੀ ਜਾਂਦੀ ਹੈ। ਉਹਨਾਂ ਨੇ ਹੁਣ ਤਕ ਕਈ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਹਨ।
Sikh
ਇਸ ਤੋਂ ਇਲਾਵਾ ਕਈ ਘਰਾਂ ਦੀਆਂ ਛੱਤਾਂ ਮੀਂਹ ਕਾਰਨ ਜਾਂ ਕਮਜ਼ੋਰ ਹੋਣ ਕਾਰਨ ਡਿੱਗ ਪਈਆਂ ਸਨ ਉਹ ਵੀ ਤਿਆਰ ਕਰਵਾਈਆਂ ਗਈਆਂ ਹਨ। ਹੁਣ ਤਕ ਉਹਨਾਂ ਨੇ 15 ਹਜ਼ਾਰ ਲੋੜਵੰਦ ਪਰਿਵਾਰਾਂ ਤਕ ਪਹੁੰਚ ਕਰ ਕੇ ਉਹਨਾਂ ਦੀ ਮਦਦ ਕੀਤੀ ਹੈ।
Sevadar
ਉਹਨਾਂ ਨਾਲ ਜਿੰਨੇ ਵੀ ਸੇਵਾਦਾਰ ਸੇਵਾ ਨਿਭਾ ਰਹੇ ਹਨ ਉਹਨਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉੱਥੇ ਹੀ ਉਹਨਾਂ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਅਪਣੀ ਕਮਾਈ ਵਿਚੋਂ 10ਵਾਂ ਹਿੱਸਾ ਜ਼ਰੂਰ ਲੋੜਵੰਦਾਂ ਦੇ ਲੇਖੇ ਲਾਉਣ ਤਾਂ ਜੋ ਉਹਨਾਂ ਦੀ ਮਦਦ ਹੋ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।