ਵਾਤਾਵਰਣ ਸੰਭਾਲ ਲਈ ਉਪਰਾਲਾ : ਪੰਜਾਬ ਦੇ ਥਰਮਲ ਪਲਾਂਟਾਂ 'ਤੇ ਲੱਗਾ ਡੇਢ ਕਰੋੜ ਤੋਂ ਵਧੇਰੇ ਜੁਰਮਾਨਾ!
Published : Jul 26, 2020, 8:32 pm IST
Updated : Jul 26, 2020, 8:32 pm IST
SHARE ARTICLE
Private Thermal Plant
Private Thermal Plant

15 ਦਿਨਾਂ ਅੰਦਰ ਭਰਨੀ ਪਵੇਗੀ ਜੁਰਮਾਨੇ ਦੀ ਰਕਮ

ਚੰਡੀਗੜ੍ਹ : ਸਰਕਾਰ ਤੋਂ ਕਰੋੜਾ ਰੁਪਏ ਦੀਆਂ ਰਿਆਇਤਾਂ ਲੈਣ ਵਾਲੇ ਪ੍ਰਾਈਵੇਟ ਥਰਮਲ ਪਲਾਂਟ ਪ੍ਰਦੂਸ਼ਣ ਫ਼ੈਲਾਉਣ 'ਚ ਮੋਹਰੀ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਇਨ੍ਹਾਂ 'ਤੇ ਸਖ਼ਤੀ ਵਰਤਿਆਂ ਡੇਢ ਕਰੋੜ ਤੋਂ ਵਧੇਰੇ ਦਾ ਜੁਰਮਾਨਾ ਠੋਕਿਆ ਹੈ। ਥਰਮਲ ਪਲਾਂਟਾਂ ਨੂੰ ਇਹ ਜੁਰਮਾਨਾ ਰਾਖ (ਫਲਾਈ ਐਸ਼) ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਾ ਕਰਨ ਕਾਰਨ ਲਾਇਆ ਹੈ।Thermal plant BathindaThermal plant

ਸੂਤਰਾਂ ਮੁਤਾਬਕ ਐਨਜੀਟੀ ਨੇ ਇਨ੍ਹਾਂ ਥਰਮਲ ਪਲਾਂਟਾਂ ਨੂੰ ਰਾਖ ਦੇ ਸਹੀ ਨਿਪਟਾਰੇ ਲਈ ਇਸੇ ਸਾਲ ਜਨਵਰੀ ਮਹੀਨੇ 'ਚ ਹਦਾਇਤਾਂ ਜਾਰੀ ਕੀਤੀਆਂ ਸਨ। ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ 'ਚ ਕਾਰਵਾਈ ਦੀ ਚਿਤਾਵਨੀ ਵੀ ਦਿਤੀ ਗਈ ਸੀ, ਜਿਸ ਨੂੰ ਦਰਕਿਨਾਰ ਕਰਨਾ ਹੁਣ ਇਨ੍ਹਾਂ ਥਰਮਲ ਪਲਾਟਾਂ ਨੂੰ ਮਹਿੰਗਾ ਪੈ ਗਿਆ ਹੈ।

Rajpura Thermal PlantRajpura Thermal Plant

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਰਾਖ (ਫਲਾਈ ਐਸ਼) ਦੇ ਨਿਪਟਾਰੇ 'ਚ ਖਾਮੀਆਂ ਕਾਰਨ ਪੰਜਾਬ ਦੇ ਤਿੰਨ ਥਰਮਲ ਪਾਵਰ ਪਲਾਂਟਾਂ 'ਤੇ 1.56 ਕਰੋੜ ਰੁਪਏ ਦਾ ਜੁਰਮਾਨਾ ਠੋਕਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਾਤਾਵਰਨ ਨੂੰ ਹੋਏ ਨੁਕਸਾਨ ਕਾਰਨ ਲਗਾਈ ਗਈ ਜੁਰਮਾਨੇ ਨੂੰ ਭਰਨ ਲਈ 15 ਦਿਨ ਦਾ ਸਮਾਂ ਦਿਤਾ ਹੈ।

Thermal plant BathindaThermal plant

ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਨੂੰ 47,08 480 ਰੁਪਏ, ਨਾਭਾ ਥਰਮਲ ਪਾਵਰ ਪਲਾਂਟ ਰਾਜਪੁਰਾ ਨੂੰ 55,70,239 ਰੁਪਏ ਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ 53, 94 832 ਰੁਪਏ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਰੋਪੜ ਨੂੰ ਫਲਾਈ ਐਸ਼ ਦੀ ਵਰਤੋਂ ਬਾਰੇ ਅੰਕੜੇ ਇਕੱਤਰ ਕਰਨ ਲਈ ਵੀ ਕਿਹਾ ਗਿਆ।

Thermal PlantThermal Plant

ਕਾਬਲੇਗੌਰ ਹੈ ਕਿ ਜਨਵਰੀ ਮਹੀਨੇ ਦੌਰਾਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਇਨ੍ਹਾਂ ਪਲਾਂਟਾਂ ਅੰਦਰ ਖਾਮੀਆਂ ਨੂੰ ਵੇਖਦਿਆਂ ਰਾਖ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਸਨ। ਵਾਤਾਵਰਣ ਸੁਰੱਖਿਆ ਐਕਟ ਦੀਆਂ ਧਾਰਾਵਾਂ ਤਹਿਤ ਦਿੰਦੀਆਂ ਗਈਆਂ ਇਨ੍ਹਾਂ ਹਦਾਇਤਾਂ ਨੂੰ ਅਣਗੋਲਿਆ ਕਰਨ ਦੀ ਸੂਰਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿਤੀ ਗਈ ਸੀ। ਪੀਪੀਸੀਬੀ ਮੁਤਾਬਕ ਥਰਮਲ ਪਲਾਂਟਾਂ ਨੇ ਇਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਾਇਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement