ਸਾਲ 2020-21 ਦੌਰਾਨ 9.5 ਲੱਖ ਕਿਸਾਨ ਪਰਿਵਾਰਾਂ ਨੂੰ ਯੋਜਨਾ ਹੇਠ ਲਿਆਉਣ ਦਾ ਫੈਸਲਾ
Published : Jul 26, 2020, 6:27 pm IST
Updated : Jul 26, 2020, 6:27 pm IST
SHARE ARTICLE
FARMER
FARMER

ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ.....

ਚੰਡੀਗੜ੍ਹ: ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

FarmerFarmer

ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ 24 ਜੁਲਾਈ ਤੱਕ ਜਮਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ।

FarmerFarmer

ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।

FarmerFarmer

ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ।

ਅਤੇ ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਸਾਰੇ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ । 

ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

ਬੁਲਾਰੇ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in  ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-1551 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement