ਭਾਈ ਮੋਹਕਮ ਸਿੰਘ ਵਲੋਂ ਯੂਨਾਈਟਿਡ ਅਕਾਲੀ ਦਲ ਭੰਗ, ਸਾਥੀਆਂ ਸਮੇਤ ਸੁਖਦੇਵ ਸਿੰਘ ਢੀਂਡਸਾ ਦੀ....
Published : Jul 26, 2020, 10:28 am IST
Updated : Jul 26, 2020, 10:29 am IST
SHARE ARTICLE
Bhai Mohkam Singh
Bhai Mohkam Singh

ਪੰਜਾਬ ਵਿਚ ਸਨਿਚਰਵਾਰ ਨੂੰ ਵੱਡਾ ਰਾਜਨੀਤਕ ਘਟਨਾਕ੍ਰਮ ਹੋਇਆ। ਯੂਨਾਇਟਡ ਅਕਾਲੀ ਦਲ ਦਾ ਅੱਜ ਸੰਸਦ ਮੈਂਬਰ ਸੁਖਦੇਵ

ਜਲੰਧਰ, 25 ਜੁਲਾਈ (ਪਪ) : ਪੰਜਾਬ ਵਿਚ ਸਨਿਚਰਵਾਰ ਨੂੰ ਵੱਡਾ ਰਾਜਨੀਤਕ ਘਟਨਾਕ੍ਰਮ ਹੋਇਆ। ਯੂਨਾਇਟਡ ਅਕਾਲੀ ਦਲ ਦਾ ਅੱਜ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ ਹੈ। ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਚ ਆਯੋਜਤ ਪ੍ਰੋਗਰਾਮ ਵਿਚ ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਪਾਰਟੀ ਵਿਚ ਰਲਣ ਦਾ ਐਲਾਨ ਕੀਤਾ।

ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਅਤੇ ਫਿਰ ਪੰਜਾਬ ਹੈ। ਉਸ ਤੋਂ ਬਾਅਦ ਪਾਰਟੀ ਅਤੇ ਰਾਜਨੀਤੀ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਨੇ ਪੰਜਾਬ ਨੇ ਨੁਕਸਾਨ ਕੀਤਾ ਹੈ ਅਤੇ ਹੁਣ ਸਿੱਖ ਪੰਥ ਨੂੰ ਬਚਾਉਣ ਦੀ ਲੜਾਈ ਲੜਨੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਵਾਰ ਦਾ ਸਾਥ ਛੱਡਣ ਵਿਚ ਦੇਰੀ ਜ਼ਰੂਰ ਹੋਈ ਹੈ ਪਰ ਉਹ ਬਿਨਾਂ ਦਾਗ਼ ਦੇ ਬਾਹਰ ਆਏ ਹਨ ਅਤੇ ਹੁਣ ਪੰਜਾਬ ਦੇ ਹਿੱਤਾਂ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜੀ ਜਾਏਗੀ।

File Photo File Photo

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇਸ ਵਿਚ ਬਾਦਲ ਪਰਵਾਰ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੰਗਤ ਮਾਫ਼ ਨਹੀਂ ਕਰੇਗੀ ਅਤੇ ਬਾਦਲ ਪਰਵਾਰ ਦਾ ਜੋ ਹਾਲ ਹੋ ਰਿਹਾ ਹੈ, ਉਸ ਕਿਸੇ ਤੋਂ ਲੁਕਿਆ ਨਹੀਂ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਹਨ। ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣਾ ਚਾਹੀਦਾ ਹੈ। ਇਸ ਲਈ ਪ੍ਰਧਾਨ ਮੰਤਰੀ ਦੇ ਨਾਂ ਪੱਤਰ ਵੀ ਲਿਖਿਆ ਹੈ।

ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਦੇ ਹਿੱਤ ਹਨ। ਨਾ ਤਾਂ ਉਹ ਕਿਸੇ ਅਹੁਦੇ ਦੀ ਇੱਛਾ ਰਖਦੇ ਹਨ ਅਤੇ ਨਾ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ ਕਿ ਜੇ ਉਨ੍ਹਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮੁੱਖ ਮੰਤਰੀ ਨਹੀਂ ਬਣਨਗੇ।
ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਰਾਜਨੀਤਕ ਅਤੇ ਧਾਰਮਕ ਵਿੰਗ ਵਖਰਾ ਵਖਰਾ ਹੋਵੇਗਾ ਜੋ ਧਾਰਮਕ ਖੇਤਰ ਵਿਚ ਜਾਣਾ ਚਾਹੁੰਦੇ ਹਨ ਅਤੇ ਐਸਜੀਪੀਸੀ ਜ਼ਰੀਏ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਸਹੁੰ ਚੁੱਕਣੀ ਹੋਵੇਗੀ ਕਿ ਉਹ ਰਾਜਨੀਤੀ ਨਹੀਂ ਕਰਨਗੇ ਅਤੇ ਨਾ ਹੀ ਪਾਰਟੀ ਵਿਚ ਕੋਈ ਅਹੁਦਾ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement