ਅਕਾਲੀ ਦਲ ਨੇ ਮੁੱਖ ਮੰਤਰੀ ਕੋਰੋਨਾ ਰਾਹਤ ਫ਼ੰਡ ਨਾ ਵਰਤੇ ਜਾਣ ਦਾ ਸੱਚ ਕਬੂਲਣ 'ਤੇ ਮੁੱਖ ਮੰਤਰੀ.....
Published : Jul 26, 2020, 10:34 am IST
Updated : Jul 26, 2020, 10:35 am IST
SHARE ARTICLE
File Photo
File Photo

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਗੱਲੋਂ ਧਨਵਾਦ ਕੀਤਾ ਹੈ ਕਿ ਉਨ੍ਹਾਂ

ਚੰਡੀਗੜ੍ਹ, 24 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਗੱਲੋਂ ਧਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਰੋਨਾ ਰਾਹਤ ਫ਼ੰਡ ਦੀ ਕਾਂਗਰਸ ਸਰਕਾਰ ਵਲੋਂ ਵਰਤੋਂ ਨਾ ਕੀਤੇ ਜਾਣ ਸੱਚ ਕਬੂਲ ਲਿਆ ਹੈ। ਮੁੱਖ ਮੰਤਰੀ ਵਲੋਂ ਇਸ ਮਾਮਲੇ 'ਤੇ ਦਿਤੇ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਹਾਲੇ ਵੀ ਸਟੇਟ ਡਿਜ਼ਾਸਟਰ ਫ਼ੰਡ ਦੀ ਵਰਤੋਂ ਦੇ ਵੇਰਵੇ ਛੁਪਾ ਰਹੇ ਹਨ

ਕਿਉਂਕਿ ਇਸ ਫ਼ੰਡ ਵਿਚ 6 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸੂਬੇ ਕੋਲ ਅਣਵਰਤੀ ਪਈ ਹੈ। ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸ ਪੈਸੇ ਦੀ ਵਰਤੋਂ ਹੁਨਰਮੰਦ ਵਰਕਰਾਂ, ਦਿਹਾੜੀਦਾਰਾਂ, ਛੋਟੇ ਵਪਾਰੀਆਂ, ਰਿਕਸ਼ਾ ਚਾਲਕਾਂ, ਟੈਕਸੀ ਚਾਲਕਾਂ ਤੇ ਮਾਲਕਾਂ ਆਦਿ ਸਮੇਤ ਉਨ੍ਹਾਂ ਲੱਖਾਂ ਲੋਕਾਂ ਦੀ ਮਦਦ ਵਾਸਤੇ ਕਿਉਂ ਨਹੀਂ ਕੀਤੀ ਗਈ ਜਿਹਨਾਂ ਨੇ ਲਾਕ ਡਾਊਨ ਕਾਰਨ ਆਪਣੇ ਰੋਜ਼ਗਾਰ ਗੁਆ ਲਏ ਹਨ ਤੇ ਇਹਨਾਂ ਕੋਲ ਦੋ ਵਕਤ ਦੀ ਰੋਟੀ ਦੇ ਸਾਧਨ ਵੀ ਨਹੀਂ ਬਚੇ।

ਪਾਰਟੀ ਨੇ 5.20 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜਣ ਵਾਸਤੇ 29.5 ਕਰੋੜ ਰੁਪਏ ਖਰਚਣ 'ਤੇ ਵੀ ਸਵਾਲ ਉਠਾਏ ਤੇ ਕਿਹਾ ਕਿ ਇਸ ਪ੍ਰੋਗਰਾਮ ਦਾ ਐਲਾਨ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਕੀਤਾ ਸੀ ਤੇ ਐਲਾਨ ਕੀਤਾ ਸੀ ਕਿ ਇਸ ਵਾਸਤੇ ਖਰਚਾ ਕਾਂਗਰਸ ਪਾਰਟੀ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਸਰਕਾਰੀ ਪੈਸਾ ਅਪਣੀ ਪਾਰਟੀ ਦੇ ਪ੍ਰੋਗਰਾਮ ਵਾਸਤੇ ਵਰਤ ਕੇ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement