CM ਪੰਜਾਬ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੂੰ ਲੈ ਕੇ ਨਿਤਿਨ ਗਡਕਰੀ ਨੂੰ ਮਿਲਣਗੇ
Published : Jul 26, 2021, 6:35 pm IST
Updated : Jul 26, 2021, 6:50 pm IST
SHARE ARTICLE
CM Punjab
CM Punjab

ਕਿਸਾਨਾਂ ਦੀ ਜ਼ਮੀਨ ਨੂੰ ਕਬਜ਼ੇ ਵਿਚ ਨਹੀਂ ਲਿਆ ਜਾਵੇਗਾ-ਰੋਡ ਕਿਸਾਨ ਸੰਘਰਸ਼ ਕਮੇਟੀ ਨੂੰ ਦਿੱਤਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ।

CM Punjab will meet Gadkari on the issue of farmers' compensationCM Punjab will meet Gadkari on the issue of farmers' compensation

 ਜ਼ਿਲ੍ਹਾ ਮਾਲ ਅਫਸਰਾਂ ਜਿਨ੍ਹਾਂ ਨੂੰ ਸੀ.ਏ.ਐਲ.ਏ (ਜ਼ਮੀਨ ਗ੍ਰਹਿਣ ਕਰਨ ਲਈ ਸਮਰੱਥ ਅਥਾਰਟੀ) ਮਨੋਨੀਤ ਕੀਤਾ ਗਿਆ ਹੈ, ਵੱਲੋਂ ਤੈਅ ਕੀਤੀ ਘੱਟ ਮੁਆਵਜ਼ਾ ਰਾਸ਼ੀ ਨੂੰ ਕਿਸਾਨ ਰੱਦ ਕਰ ਚੁੱਕੇ ਹਨ। ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਮੇਟੀ ਵੱਲੋਂ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੀ ਇੱਛਾ ਦੇ ਉਲਟ ਉਨ੍ਹਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਾਉਣ ਲਈ ਤੁਰੰਤ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਕਬਜ਼ੇ ਵਿਚ ਨਾ ਲੈਣ ਨੂੰ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

CM Punjab will meet Gadkari on the issue of farmers' compensationCM Punjab will meet Gadkari on the issue of farmers' compensation

ਇਹ ਮਾਮਲਾ ਸੂਬਾ ਭਰ ਦੇ 15 ਜ਼ਿਲ੍ਹਿਆਂ ਵਿਚ 25,000 ਹੈਕਟੇਅਰ ਜ਼ਮੀਨ ਐਕੁਵਾਇਰ ਕੀਤੇ ਜਾਣ ਨਾਲ ਸਬੰਧਤ ਹੈ। ਇਸ ਪ੍ਰਾਜੈਕਟ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸ ਤਹਿਤ ਕਈ ਐਕਸਪ੍ਰੈਸ ਸ਼ਾਮਲ ਹੋਣੇ ਹਨ ਜਿਨ੍ਹਾਂ ਵਿਚ ਦਿੱਲੀ-ਜੰਮੂ-ਕੱਟੜਾ, ਜਮਨਾਨਗਰ-ਅੰਮ੍ਰਿਤਸਰ, ਲੁਧਿਆਣਾ-ਰੋਪੜ-ਬਠਿੰਡਾ-ਡਬਵਾਲੀ ਤੋਂ ਇਲਾਵਾ ਜਲੰਧਰ ਤੇ ਲੁਧਿਆਣਾ ਬਾਈਪਾਸ ਸ਼ਾਮਲ ਹਨ।

Nitin GadkariNitin Gadkari

ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਫ਼ਦ ਦੀ ਮੀਟਿੰਗ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰਵਾਈ ਜਿਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਸਮਾਂ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀ ਸੰਤੁਸ਼ਟੀ ਹੋਣ ਤੱਕ ਇਸ ਮਸਲੇ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਿਸਾਨ ਇਸ ਮਸਲੇ ਉਤੇ ਬੀਤੇ ਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ।

CM PunjabCM Punjab

ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਵਿਕਾਸ ਪ੍ਰਤਾਪ ਨੂੰ ਕਮੇਟੀ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੇ ਤੌਰ ਉਤੇ ਇਕ ਵਿਆਪਕ ਕੇਸ ਕਰਨ ਦੇ ਹੁਕਮ ਦਿੱਤੇ ਤਾਂ ਕਿ ‘ਰਾਈਟ ਟੂ ਫੇਅਰ ਕੰਪਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੁਜ਼ੀਸ਼ਨ, ਰੀਹੈਬਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ-2013’ ਤਹਿਤ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਮੌਕੇ ਦਰਪੇਸ਼ ਘੋਰ ਕਮੀਆਂ-ਪੇਸ਼ੀਆਂ ਨੂੰ ਉਜਾਗਰ ਕੀਤਾ ਜਾ ਸਕੇ।

CM Punjab will meet Gadkari on the issue of farmers' compensationCM Punjab will meet Gadkari on the issue of farmers' compensation

ਮੁੱਖ ਮੰਤਰੀ ਨੇ ਅਜਿਹੇ ਮਾਮਲਿਆਂ ਨੂੰ ਸਾਲਸੀ ਲਈ ਭੇਜਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂਕਿ ਇਸ ਨਾਲ ਕਿਸਾਨਾਂ ਲਈ ਇਨਸਾਫ ਮੰਗਣ ਵਿਚ ਬੇਲੋੜੀ ਦੇਰੀ ਹੋਵੇਗੀ। ਕਮੇਟੀ ਵੱਲੋਂ ਉਠਾਏ ਇਕ ਹੋਰ ਮੁੱਦੇ ਉਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਵੇਂ ਬਣਨ ਵਾਲੇ ਗਰੀਨ ਫੀਲਡ ਐਕਸਪ੍ਰੈਸ ਨੇੜੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿਚ ਜਾਣ ਲਈ ਰਾਹ ਦੇਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ। ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਪਹੁੰਚ ਨਾ ਹੋਣ ਉਤੇ ਚਿੰਤਾ ਜ਼ਾਹਰ ਕਰਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਵੀ ਉਠਾਉਣਗੇ।

ਰਾਣਾ ਗੁਰਜੀਤ ਸਿੰਘ ਦੀ ਅਪੀਲ ਉਤੇ ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ‘ਸਾਂਝੇ ਮੁਸ਼ਤਰਕੇ’ ਅਧੀਨ ਜ਼ਮੀਨਾਂ ਦੀ ਆਪਸੀ ਸਹਿਮਤੀ ਨਾਲ ਤਕਸੀਮ ਕਰਨ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਕਾਰਗਰ ਵਿਧੀ ਲਾਗੂ ਕਰਨ ਲਈ ਆਖਿਆ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement