
'ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ'
ਮੋਗਾ: ਬੀਤੇ ਦਿਨੀਂ ਮੋਗਾ - ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ਼੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਸ਼੍ਰੀ ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।
Health Minister arrives at Civil Hospital
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ।
Health Minister arrives at Civil Hospital
ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
Health Minister arrives at Civil Hospital
ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
Health Minister arrives at Civil Hospital
ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।