ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ- ਬਲਬੀਰ ਸਿੱਧੂ
Published : Jul 26, 2021, 7:15 pm IST
Updated : Jul 26, 2021, 7:16 pm IST
SHARE ARTICLE
Balbir sidhu
Balbir sidhu

ਸੀਰੋ ਸਰਵੇਖਣ ਅਨੁਸਾਰ ਪੰਜਾਬ ਦੀ 63.15 ਆਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਪਾਈਆਂ ਗਈਆਂ

ਚੰਡੀਗੜ੍ਹ: ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਅੱਜ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।

 

balbir sidhuBalbir sidhu

ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

Balbir Sidhu Balbir Sidhu

ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ।

Corona vaccineCorona vaccine

ਆਈ.ਸੀ.ਐਮ.ਆਰ. ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਪ੍ਰਤੀਸ਼ਤ ਅਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਬਣ ਗਈਆਂ ਹਨ ਅਤੇ ਸਿਹਤ ਕਰਮਚਾਰੀਆਂ ਵਿੱਚ  83.25 ਪ੍ਰਤੀਸ਼ਤ ਐਂਟੀਬਾਡੀਜ਼ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ।

Corona vaccineCorona vaccine

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ ਐਂਟੀਬਾਡੀਜ਼ ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ। ਪੰਜਾਬ ਦੀ ਆਬਾਦੀ ਵਿਚ ਕੋਵਿਡ ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਹਨਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖੁਰਾਕਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement