ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Published : Jul 26, 2021, 2:17 pm IST
Updated : Jul 26, 2021, 2:17 pm IST
SHARE ARTICLE
Punjab CM pays homage at Kargil War Memorial
Punjab CM pays homage at Kargil War Memorial

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

Punjab CM pays homage at Kargil War MemorialPunjab CM pays homage at Kargil War Memorial

ਹੋਰ ਪੜ੍ਹੋ: ਭਾਰਤ ਸਰਕਾਰ ਇਕਲੌਤੀ ਸਰਕਾਰ ਹੈ ਜਿਸ ਨੂੰ ਪੇਗਾਸਸ ਮਾਮਲੇ ’ਤੇ ਕੋਈ ਫਿਕਰ ਨਹੀਂ: ਪੀ ਚਿਦੰਬਰਮ

ਕਾਰਗਿਲ ਵਿਜੈ ਦਿਵਸ ’ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਾਂਬਾਜ਼ ਭਾਰਤੀ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਜੁਲਾਈ, 1999 ਵਿਚ ਔਖੇ ਮੌਸਮੀ ਹਾਲਾਤ ਦੌਰਾਨ ਸੂਰਮਗਤੀ ਨਾਲ ਕਾਰਗਿਲ, ਦਰਾਸ ਅਤੇ ਬਟਾਲਿਕ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀਆਂ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ।

Punjab CM pays homage at Kargil War MemorialPunjab CM pays homage at Kargil War Memorial

ਹੋਰ ਪੜ੍ਹੋ: ਪੰਜਾਬ ’ਚ ਬਿਜਲੀ ਉਤਪਾਦਨ ਦਿੱਲੀ ਨਾਲੋਂ 4 ਗੁਣਾ ਜ਼ਿਆਦਾ

ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।

Punjab CM pays homage at Kargil War MemorialPunjab CM pays homage at Kargil War Memorial

ਹੋਰ ਪੜ੍ਹੋ: ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਕੀਤਾ ਅਸਤੀਫ਼ੇ ਦਾ ਐਲਾਨ

ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।

Punjab CM pays homage at Kargil War MemorialPunjab CM pays homage at Kargil War Memorial

ਹੋਰ ਪੜ੍ਹੋ: ਕਿਨੌਰ ਹਾਦਸਾ: ਮੌਤ ਤੋਂ ਪਹਿਲਾਂ ਡਾਕਟਰ ਨੇ ਟਵੀਟ ਕੀਤੀ ਸੀ ਆਖਰੀ ਫੋਟੋ, ਭਾਵੁਕ ਹੋਏ ਲੋਕ

ਇਸ ਮੌਕੇ ਹਾਜ਼ਰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਮੁੱਖ ਮੰਤਰੀ ਦੇ ਸਕੱਤਰ (ਸਿਆਸੀ) ਮੇਜਰ ਅਮਰਦੀਪ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement