
ਮੌਕੇ 'ਤੇ ਪਹੁੰਚੀ ਪੁਲਿਸ
ਟਾਂਡਾ: ਇਕ ਸੜਕ ਹਾਦਸੇ ਦੌਰਾਨ ਮਾਂ- ਧੀ ਦੀ ਮੌਤ ਹੋਣ ਦੀ ਦੁਖ਼ਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਹਾਈਵੇਅ 'ਤੇ ਦਾਰਾਪੁਰ ਬਾਈਪਾਸ ਨਜ਼ਦੀਕ ਕਾਰ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਮਾਂ- ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
Terrible accident in Tanda
ਮ੍ਰਿਤਕਾਂ ਦੀ ਪਛਾਣ ਸੰਗੀਤਾ ਭਾਰਦਵਾਜ ਪਤਨੀ ਕਮਲ ਭਾਰਦਵਾਜ ਉਸ ਦੀ ਬੇਟੀ ਪ੍ਰਿਆ ਭਾਰਦਵਾਜ ਵਾਸੀ ਖੁੱਡਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ।
Terrible accident in Tanda