
ਸਵਿੱਫਟ ਕਾਰ ਦਾ ਸੰਤੁਲਨ ਵਿਗੜਨ ਨਾਲ ਵਾਪਰਿਆ ਹਾਦਸਾ
ਲੁਧਿਆਣਾ( ਰਾਜਵਿੰਦਰ ਸਿੰਘ) ਲੁਧਿਆਣਾ 'ਚ ਉਸ ਸਮੇਂ ਭੱਜ-ਦੌੜ ਮਚ ਗਈ ਜਦੋਂ ਸਿਧਵਾਂ ਕਨਾਲ ਦੇ ਕੰਢੇ 'ਤੇ ਜਾ ਰਹੀ ਇਕ ਸਵਿੱਫਟ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸਿੱਧਾ ਨਹਿਰ ਵਿਚ ਜਾ ਡਿੱਗੀ। ਜਾਣਕਾਰੀ ਅਨੁਸਾਰ ਕਾਰ ਵਿਚ ਚਾਰ ਲੋਕ ਸਵਾਰ ਸਨ ਇਹਨਾਂ ਵਿਚੋਂ ਇਕ ਵਿਅਕਤੀ ਨੇ ਪਹਿਲਾਂ ਹੀ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ ਸੀ।
Car fell into a canal
ਪਰ ਇਕ ਲੜਕੀ ਸਮੇਤ 2 ਲੜਕੇ ਨਹਿਰ ਵਿੱਚ ਡਿੱਗ ਗਏ । ਜਿਨ੍ਹਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਬਹਾਦਰੀ ਦਿਖਾਉਂਦਿਆਂ ਕਾਰ ਦੇ ਸ਼ੀਸ਼ੇ ਤੋੜ ਕੇ ਨਹਿਰ ਵਿਚੋਂ ਬਾਹਰ ਕੱਢਿਆ ਅਤੇ ਪੁਲਸ ਪ੍ਰਸ਼ਾਸਨ ਨੂੰ ਇਸਦੀ ਜਾਣਕਾਰੀ ਦਿੱਤੀ। ਪਰ ਹਸਪਤਾਲ ਜਾ ਕੇ ਉਨ੍ਹਾਂ ਦੀ ਮੌਤ ਹੋ ਗਈ।
Car fell into a canal
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇ ਇਕ ਲੜਕੀ ਸਮੇਤ ਤਿੰਨ ਨੌਜਵਾਨ ਸ਼ੌਪਿੰਗ ਕਰਕੇ ਆ ਰਹੇ ਸਨ। ਪਰ ਅਚਾਨਕ ਇਕ ਆਈ ਟਵੰਟੀ ਕਾਰ ਵੱਲੋਂ ਸਾਈਡ ਲੱਗਣ ਕਾਰਨ ਕਾਰ ਨਹਿਰ ਵਿਚ ਡਿਗ ਗਈ।
Car fell into a canal
ਜਿਸ ਵਿੱਚੋਂ ਇੱਕ ਨੌਜਵਾਨ ਨੇ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ ਗਈ ਪਰ ਕਾਰ ਵਿਚ ਤਿੰਨ ਲੋਕ ਸਵਾਰ ਸਨ ਜਿਨ੍ਹਾਂ ਵਿੱਚ ਇੱਕ ਲੜਕੀ ਅਤੇ ਦੋ ਲੜਕੇ ਸਨ। ਜਿਨ੍ਹਾਂ ਦੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
Car fell into a canal
ਮ੍ਰਿਤਕਾਂ ਦੀ ਪਛਾਣ ਗੁਰਦਾਸਪੁਰ ਦੇ ਰਹਿਣ ਵਾਲੇ ਪਾਹੁਲ, ਪ੍ਰਭਜੋਤ ਦੇ ਰੂਪ 'ਚ ਹੋਈ ਹੈ, ਜਦੋਂ ਕਿ ਮ੍ਰਿਤਕ ਕੁੜੀ ਇਕ ਪੀ. ਜੀ. 'ਚ ਰਹਿੰਦੀ ਸੀ ਅਤੇ ਮੂਲ ਰੂਪ ਤੋਂ ਉਹ ਦਿੱਲੀ ਦੀ ਹੈ।