2000 ਕੋਰੜ ਦਾ ਘਪਲਾ: ਇਲਜ਼ਾਮਾਂ 'ਚ ਘਿਰੇ ਭਾਰਤ ਭੂਸ਼ਣ ਆਸ਼ੂ, ਵਿਜੀਲੈਂਸ ਨੂੰ ਮਿਲੀਆਂ 18 ਹੋਰ ਸ਼ਿਕਾਇਤਾਂ
Published : Jul 26, 2022, 2:48 pm IST
Updated : Jul 26, 2022, 2:48 pm IST
SHARE ARTICLE
scam case
scam case

ਖੁਰਾਕ ਅਤੇ ਸਿਵਲ ਸਪਲਾਈ ਦੇ ਟੈਂਡਰ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹਨ ਸ਼ਿਕਾਇਤਾਂ 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੁਸੀਬਤ ਵਿੱਚ ਫਸ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੂੰ ਉਨ੍ਹਾਂ ਵਿਰੁੱਧ ਇਕ ਨਹੀਂ ਸਗੋਂ 18 ਸ਼ਿਕਾਇਤਾਂ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਖੁਰਾਕ ਅਤੇ ਸਿਵਲ ਸਪਲਾਈ ਦੇ ਟੈਂਡਰ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹਨ।

Punjab & Haryana High CourtPunjab & Haryana High Court

ਸਾਬਕਾ ਮੰਤਰੀ ਆਸ਼ੂ ਦੀ ਪਟੀਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਵਿਜੀਲੈਂਸ ਨੇ ਇਹ ਵੀ ਕਿਹਾ ਕਿ ਭਾਰਤ ਭੂਸ਼ਨ ਆਸ਼ੂ 'ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਝੂਠੇ ਹਨ। ਵਿਜੀਲੈਂਸ ਵੱਲੋਂ ਆਈਆਂ ਸ਼ਿਕਾਇਤਾਂ ਦੀ ਹੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪੂਰਾ ਜਵਾਬ ਰਿਕਾਰਡ 'ਤੇ ਲੈਂਦਿਆਂ ਸੁਣਵਾਈ 8 ਅਗਸਤ ਨੂੰ ਤੈਅ ਕੀਤੀ ਹੈ।

Bharat Bhushan AshuBharat Bhushan Ashu

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਹੈ। ਸਾਬਕਾ ਮੰਤਰੀ ਆਸ਼ੂ ਇਸ ਦੀ ਭਣਕ ਲਗਦੇ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ। ਮੰਤਰੀ ਆਸ਼ੂ ਨੇ ਕਿਹਾ ਕਿ ਉਸ ਖ਼ਿਲਾਫ਼ ਗ੍ਰਿਫਤਾਰੀ ਵਰਗੀ ਕਾਰਵਾਈ ਕਰਨ ਲਈ ਇਕ ਹਫ਼ਤੇ ਦਾ ਨੋਟਿਸ ਦਿੱਤਾ ਜਾਵੇ।

vigilance Bureau vigilance Bureau

ਇਸ ਦੇ ਨਾਲ ਹੀ ਉਨ੍ਹਾਂ ਨੂੰ ਵੀ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਕੀਤਾ ਜਾਵੇ। ਇਸ ਮਾਮਲੇ 'ਚ ਹਾਈਕੋਰਟ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਚੱਲ ਰਹੀ ਜਾਂਚ 'ਤੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਸੀ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ 'ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ।

Scam  Scam

ਉਨ੍ਹਾਂ 'ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਸਾਬਕਾ ਮੰਤਰੀ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਿੱਚ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement