ਆਮ ਆਦਮੀ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ 'ਤੇ ਘਟੇਗਾ ਬੋਝ: ਸਿਹਤ ਮੰਤਰੀ
Published : Jul 26, 2022, 4:32 pm IST
Updated : Jul 26, 2022, 4:32 pm IST
SHARE ARTICLE
Chetan Singh Jauramajra
Chetan Singh Jauramajra

-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 75ਵੇਂ ਆਜ਼ਾਦੀ ਦਿਵਸ 'ਤੇ 75 'ਆਮ ਆਦਮੀ ਕਲੀਨਿਕ' ਕਰੇਗੀ ਚਾਲੂ: ਚੇਤਨ ਸਿੰਘ ਜੌੜਾਮਾਜਰਾ

 

ਚੰਡੀਗੜ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ, ਸਿਹਤ ਪ੍ਰਣਾਲੀ ਵਿੱਚ ਫ਼ੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ, ਸੂਬੇ ਭਰ ਵਿੱਚ 15 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ਨੂੰ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ।  

ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 'ਆਮ ਆਦਮੀ ਕਲੀਨਿਕ' ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ। 

file photo 

ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਲੋਕ ਕਿਸੇ ਵੀ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ।  ਸਿਹਤ ਮੰਤਰੀ ਅਨੁਸਾਰ, "ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੂਰ ਵੱਡੇ ਹਸਪਤਾਲਾਂ ਵਿੱਚ ਸਿਰਫ ਉਦੋਂ ਹੀ ਜਾਣਾ ਪਵੇਗਾ ਜਦੋਂ ਕੋਈ ਵੱਡੀ ਸਰਜਰੀ ਹੋਵੇਗੀ। ਸਿੱਟੇ ਵਜੋਂ ਇਹ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ 'ਤੇ ਬੋਝ ਘਟੇਗਾ।"

ਵਿਰੋਧੀ ਧਿਰ ਦੇ ਹਮਲਿਆਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਸਿਹਤ ਪ੍ਰਣਾਲੀ ਦੀ ਕਾਇਆ ਕਲਪ ਕਰਨ ਅਤੇ ਭ੍ਰਿਸ਼ਟ ਨੀਤੀਆਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

file photofile photo

ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਸਿਰਫ਼ ਸਫੇਦੀ ਨਹੀਂ ਕੀਤੀ ਜਾ ਰਹੀ, ਸਗੋਂ 'ਆਪ' ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ 'ਤੇ ਮੁਹੱਈਆ ਕਰਵਾਈ ਜਾਵੇਗੀ। ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਫਾਲੋ-ਅੱਪ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਨ੍ਹਾਂ ਕਲੀਨਿਕਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement