
ਕਿਹਾ- ਭਗੌੜੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਨੂੰ ਦਿਤੀ ਜਾਵੇ ਤਰਜੀਹ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਡੀਜੀਪੀ ਪੰਜਾਬ ਨੇ ਸੀਪੀਜ਼/ਐਸਐਸਪੀਜ਼ ਨੂੰ ਪੀਜੀਆਰ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਨਾਲ ਨਿਪਟਾਰੇ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ।
DGP gives strict instructions to CPs/SSPs to crack down on drug traffickers and gangsters
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਨੇ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖਤ ਕਰਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ 'ਤੇ ਨਕੇਲ ਕਸਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਮੇਤ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ।
DGP gives strict instructions to CPs/SSPs to crack down on drug traffickers and gangsters
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲਾਂਕਿ ਬਹੁਤੇ ਪੁਲਿਸ ਮੁਖੀਆਂ ਵੱਲੋਂ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ, ਜਿਸ ਵਿੱਚ ਤਕਨਾਲੋਜੀ ਦੀ ਵਰਤੋਂ ਸ਼ਾਮਲ ਹੈ, ਅਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਜ਼ਰੂਰਤ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਪੁਲਿਸ ਹੈੱਡਕੁਆਰਟਰਾਂ ਨੂੰ ਤਕਨੀਕੀ ਤੌਰ 'ਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।
ਉਨ੍ਹਾਂ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਮਾਮਲੇ ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਵਪਾਰਕ ਬਰਾਮਦਗੀ 'ਤੇ ਧਿਆਨ ਕੇਂਦਰਿਤ ਕਰਨ ਅਤੇ ਪੀਆਈਟੀ-ਐਨਡੀਪੀਐਸ ਐਕਟ ਅਧੀਨ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਿਹਾ।
DGP gives strict instructions to CPs/SSPs to crack down on drug traffickers and gangsters
ਡੀਜੀਪੀ ਗੌਰਵ ਯਾਦਵ ਨੇ ਸੀਪੀਜ਼/ਐਸਐਸਪੀਜ਼ ਨੂੰ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ਼) ਅਤੇ ਜ਼ਮਾਨਤ 'ਤੇ ਭੱਜਣ ਵਾਲਿਆਂ ਦੀ ਗ੍ਰਿਫਤਾਰੀ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ (ਪੀਜੀਆਰ) ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਕਰਾਰਦਿਆਂ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
DGP gives strict instructions to CPs/SSPs to crack down on drug traffickers and gangsters
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਆਂ ਦੇਣ ਦੇ ਉਦੇਸ਼ ਨਾਲ ਇੱਕ ਪੋਰਟਲ- pgd.punjabpolice.gov.in ਲਾਂਚ ਕੀਤਾ ਸੀ। ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਵੈੱਬਸਾਈਟ 'ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਆਪਣਾ ਨਾਮ ਅਤੇ ਮੋਬਾਈਲ ਨੰਬਰ ਭਰਨ ਸਮੇਤ ਕੁਝ ਸਧਾਰਨ ਕਦਮਾਂ ਨਾਲ ਸਥਾਈ ਅਕਾਊਂਟ ਬਣਾ ਸਕਦਾ ਹੈ। ਇਸ ਉਪਰੰਤ ਇੱਕ ਪਾਸਵਰਡ ਜਾਰੀ ਕੀਤਾ ਜਾਵੇਗਾ ਅਤੇ ਪੋਰਟਲ 'ਤੇ ਇੱਕ ਸਥਾਈ ਅਕਾਊਂਟ ਬਣ ਜਾਵੇਗਾ