ਹੰਗਾਮਾ ਕਰਨ 'ਤੇ ਕਾਂਗਰਸ ਦੇ ਚਾਰ ਸੰਸਦ ਮੈਂਬਰ ਲੋਕ ਸਭਾ ਤੋਂ ਪੂਰੇ ਸੈਸ਼ਨ ਲਈ ਮੁਅੱਤਲ, ਕਾਰਵਾਈ ਪੂਰੇ ਦਿਨ ਲਈ ਉਠੀ
Published : Jul 26, 2022, 12:34 am IST
Updated : Jul 26, 2022, 12:34 am IST
SHARE ARTICLE
image
image

ਹੰਗਾਮਾ ਕਰਨ 'ਤੇ ਕਾਂਗਰਸ ਦੇ ਚਾਰ ਸੰਸਦ ਮੈਂਬਰ ਲੋਕ ਸਭਾ ਤੋਂ ਪੂਰੇ ਸੈਸ਼ਨ ਲਈ ਮੁਅੱਤਲ, ਕਾਰਵਾਈ ਪੂਰੇ ਦਿਨ ਲਈ ਉਠੀ

 

ਨਵੀਂ ਦਿੱਲੀ, 25 ਜੁਲਾਈ : ਮਹਿੰਗਾਈ ਅਤੇ ਜੀਐਸਟੀ ਦੇ ਮੁੱਦੇ 'ਤੇ ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਸੋਮਵਾਰ ਨੂੰ  ਲੋਕ ਸਭਾ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਪੂਰੇ ਦਿਨ ਲਈ ਚੁੱਕ ਦਿਤੀ ਗਈ | ਸਦਨ 'ਚ ਤਖ਼ਤੀਆਂ ਦਿਖਾ ਕੇ ਪ੍ਰਦਰਸ਼ਨ ਕਰਨ ਅਤੇ ਆਸਨ ਦੀ ਮਾਣਹਾਨੀ ਕਰਨ ਦੇ ਮਾਮਲੇ 'ਚ ਸੋਮਵਾਰ ਨੂੰ  ਕਾਂਗਰਸ ਦੇ ਚਾਰ ਮੈਂਬਰਾਂ ਨੂੰ  ਚਾਲੂ ਸੈਸ਼ਨ ਦੀ ਬਾਕੀ ਮਿਆਦ ਲਈ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿਤਾ ਗਿਆ |
ਸਪੀਕਰ ਰਾਜੇਂਦਰ ਅਗਰਵਾਲ ਨੇ ਸਦਨ 'ਚ ਆਸਨ ਦੇ ਅਧਿਕਾਰਾਂ ਦੀ ਅਣਦੇਖੀ ਕਰਨ ਦੇ ਮਾਮਲੇ 'ਚ ਕਾਂਗਰਸ ਮੈਂਬਰਾਂ ਮਣੀਕਮ ਟੈਗੋਰ, ਟੀ.ਐੱਨ. ਪ੍ਰਤਾਪਨ, ਜੋਤੀਮਣੀ ਅਤੇ ਰਾਮਿਆ ਹਰੀਦਾਸ ਨੂੰ  ਸੰਸਦ ਦੇ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਸਭਾ ਦੀ ਸੇਵਾ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ | ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪ੍ਰਸਤਾਵ ਰਖਿਆ ਕਿ ਇਨ੍ਹਾਂ 4 ਮੈਂਬਰਾਂ ਦੇ ਸਦਨ ਦੇ ਮਾਣ ਦੇ ਪ੍ਰਤੀਕੂਲ ਆਚਰਨ ਨੂੰ  ਦੇਖਦੇ ਹੋਏ ਇਨ੍ਹਾਂ ਨੂੰ  ਚਾਲੂ ਸੈਸ਼ਨ ਦੀ ਬਾਕੀ ਮਿਆਦ ਲਈ ਕਾਰਵਾਈ ਤੋਂ ਮੁਅੱਤਲ ਕੀਤਾ ਜਾਵੇ |
ਇਸ ਤੋਂ ਪਹਿਲਾਂ ਪ੍ਰਧਾਨਗੀ ਮੰਡਲ ਦੇ ਸਪੀਕਰ ਅਗਰਵਾਲ ਨੇ ਕਿਹਾ ਕਿ ਕੁੱਝ ਮੈਂਬਰ ਲਗਾਤਾਰ ਤਖ਼ਤੀਆਂ ਆਸਨ ਦੇ ਸਾਹਮਣੇ ਦਿਖਾ ਰਹੇ ਹਨ, ਜੋ ਸਦਨ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ | ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਵੀ ਇਸ ਸੰਬੰਧ 'ਚ ਮੈਂਬਰਾਂ ਨੂੰ  ਚਿਤਾਵਨੀ ਦਿਤੀ ਸੀ | ਅਗਰਵਾਲ ਨੇ ਕਿਹਾ ਕਿ ਆਸਨ ਕੋਲ ਇਨ੍ਹਾਂ ਮੈਂਬਰਾਂ ਦੇ ਨਾਮ ਲੈਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਮੈਂਬਰ ਕਿ੍ਪਾ ਕਰ ਕੇ ਚਿਤਾਵਨੀ ਦਾ ਧਿਆਨ ਰੱਖਣ ਅਤੇ ਕਿਸੇ ਤਰ੍ਹਾਂ ਦੀ ਤਖ਼ਤੀ ਨਾ ਦਿਖਾਉਣ | ਅਗਰਵਾਲ ਨੇ ਇਸ ਤੋਂ ਬਾਅਦ ਕਾਂਗਰਸ ਦੇ ਚਾਰ ਮੈਂਬਰਾਂ ਨੂੰ  ਸਦਨ ਦੀ ਕਾਰਵਾਈ ਤੋਂ ਮੁਅੱਤਲ ਕੀਤੇ ਜਾਣ ਦਾ ਐਲਾਨ ਕੀਤਾ |    (ਏਜੰਸੀ)

 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement