ਵਾਰ-ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਆਮ ਆਦਮੀ ਦੀ ਜੇਬ 'ਤੇ ਡਾਕਾ : ਰਾਘਵ ਚੱਢਾ
Published : Jul 26, 2022, 12:38 am IST
Updated : Jul 26, 2022, 12:39 am IST
SHARE ARTICLE
image
image

ਵਾਰ-ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਆਮ ਆਦਮੀ ਦੀ ਜੇਬ 'ਤੇ ਡਾਕਾ : ਰਾਘਵ ਚੱਢਾ


ਇਕ ਸਾਲ ਵਿਚ ਪਟਰੌਲ 78 ਅਤੇ ਡੀਜ਼ਲ 76 ਵਾਰ ਹੋਇਆ ਮਹਿੰਗਾ

ਚੰਡੀਗੜ੍ਹ, 25 ਜੁਲਾਈ (ਨਰਿੰਦਰ ਸਿੰਘ ਝਾਮਪੁਰ): ਮੋਦੀ ਸਰਕਾਰ 'ਤੇ ਵਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਦਾ ਦੋਸ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ  ਇਕ ਟਵੀਟ ਰਾਹੀਂ ਦਸਿਆ ਕਿ ਪਿਛਲੇ ਇਕ ਸਾਲ ਵਿਚ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਪਟਰੌਲ ਦੀਆਂ ਕੀਮਤਾਂ ਵਿਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 76 ਵਾਰੀ ਵਾਧਾ ਕੀਤਾ ਗਿਆ ਹੈ | ਰਾਜ ਸਭਾ ਮੈਂਬਰ ਚੱਢਾ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਸੰਸਦ ਵਿਚ ਇਨ੍ਹਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ | ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ |
ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ
ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ  ਕੋਈ ਰਾਹਤ ਨਹੀਂ ਦਿਤੀ ਗਈ | ਚੱਢਾ ਨੇ ਅਪਣੇ ਟਵੀਟ ਵਿਚ ਲਿਖਿਆ, Tਸੰਸਦ ਵਿਚ ਮੈਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇਕ ਸਾਲ ਵਿਚ ਕਿੰਨੀ ਵਾਰ ਪਟਰੌਲ ਦੀਆਂ ਕੀਮਤਾਂ ਵਧੀਆਂ ਹਨ | ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ ਇਕ ਸਾਲ ਵਿਚ ਪਟਰੌਲ ਦੀਆਂ ਕੀਮਤਾਂ 78 ਵਾਰ ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ ਹੈ, ਇਹ ਜਨਤਾ ਦੀ ਜੇਬ 'ਤੇ ਡਾਕਾ ਹੈ |'' ਚੱਢਾ ਨੇ ਕਿਹਾ ਕਿ ਭਾਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2021-22 ਵਿਚ ਪੈਟਰੋਲੀਅਮ ਪਦਾਰਥਾਂ ਤੋਂ 4 ਲੱਖ 92 ਹਜ਼ਾਰ 303 ਕਰੋੜ ਰੁਪਏ ਦਾ ਭਾਰੀ ਮਾਲੀਆ ਇਕੱਠਾ ਕੀਤਾ ਹੈ ਪਰ ਫਿਰ ਵੀ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ  ਵਿੱਤੀ ਸਹਾਇਤਾ ਦੇਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਗ਼ਰੀਬ ਅਤੇ ਆਮ ਲੋਕਾਂ 'ਤੇ ਵਾਧੂ ਬੋਝ ਪਾ ਰਹੀ ਹੈ |
    
   

SHARE ARTICLE

ਏਜੰਸੀ

Advertisement
Advertisement

ਦਿੱਲੀ ਕੂਚ ਨੂੰ ਲੈ ਕੇ ਨਵਾਂ ਐਲਾਨ! Shambhu border ਤੋਂ ਕਿਸਾਨ ਆਗੂਆਂ ਦੀ ਅਹਿਮ Press Conference LIVE

27 Feb 2024 4:18 PM

ਕਿਉਂ ਜ਼ਰੂਰੀ ਹੈ ਕਿਸਾਨਾਂ ਲਈ MSP? ਸਰਕਾਰ ਕਿਉਂ ਨਹੀਂ ਬਣਾਉਣਾ ਚਾਹੁੰਦੀ ਕਾਨੂੰਨ?

27 Feb 2024 2:44 PM

ਵਰਦੀਆਂ ਸਿਲਵਾ ਕੇ ਦਰਜੀ ਨੂੰ ਪੈਸੇ ਨਾ ਦੇਣ ਦੇ ਮਾਮਲੇ 'ਚ ਪੀੜ੍ਹਤਾਂ ਸਣੇ ਵਕੀਲ 'ਤੇ ਕਿਸ ਗੱਲ ਦਾ ਦਬਾਅ? ਦਰਜੀ ਕਹਿੰਦਾ

27 Feb 2024 2:27 PM

Khanauri border 'ਤੇ ਇੱਕ ਹੋਰ Farmer ਦੀ ਮੌ*ਤ, 13 Feb ਤੋਂ ਮੋਰਚੇ 'ਚ ਸ਼ਾਮਲ ਸੀ Karnail Singh

27 Feb 2024 1:07 PM

ਕਿਉਂ ਜ਼ਰੂਰੀ ਹੈ ਕਿਸਾਨਾਂ ਲਈ MSP? ਸਰਕਾਰ ਕਿਉਂ ਨਹੀਂ ਬਣਾਉਣਾ ਚਾਹੁੰਦੀ ਕਾਨੂੰਨ?

27 Feb 2024 12:50 PM
Advertisement