ਨਸ਼ੇ ਦੀ ਓਵਰਡੋਜ਼ ਨਾਲ ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਏ ਮਾਵਾਂ ਦੇ ਪੁੱਤ
Published : Jul 26, 2022, 3:39 pm IST
Updated : Jul 26, 2022, 3:40 pm IST
SHARE ARTICLE
photo
photo

ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋਂ ਦਿਨ ਰਿਹਾ ਵੱਧ

 

ਸਮਾਣਾ: ਪੰਜਾਬ ’ਚੋਂ ਨਸ਼ਾ ਖਤਮ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਵੀ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿੰਡ ਕਕਰਾਲਾ ਭਾਈਕਾ ਅਤੇ ਸਮਾਣਾ ਦੇ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

 

PHOTOPHOTO

 

ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਭਾਈਕਾ ਦਾ ਰਹਿਣ ਵਾਲਾ ਮ੍ਰਿਤਕ ਜਸਵੀਰ ਰਾਮ ਉਰਫ ਅਸ਼ਵਨੀ ਸ਼ਰਮਾ (28) ਪੁੱਤਰ ਜਸਪਾਲ ਰਾਮ ਦੀ ਲਾਸ਼ ਐਤਵਾਰ ਦੀ ਰਾਤ ਨੂੰ ਕਰੀਬ 9 ਵਜੇ ਪਿੰਡ ਦੀ ਦਾਣਾ ਮੰਡੀ ’ਚੋਂ ਮਿਲੀ ਸੀ, ਜਿਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਸੀ। ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਰਣਜੀਤ ਸਿੰਘ ਅਨੁਸਾਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਬਿਆਨਾਂ ਅਨੁਸਾਰ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ। 

Drug traffickingDrug

ਇਸ ਦੇ ਨਾਲ ਹੀ ਸਮਾਣਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਵੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਦੀਪ ਕੋਤਾ ਜੋ ਕਿ ਸਮਾਣਾ ਦੀ ਤੇਜ਼ ਕਲੋਨੀ ਵਿਚੋਂ ਬੰਮਣਾ ਪੱਤੀ ਦਾ ਰਹਿਣ ਵਾਲਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement