
ਢਿੱਡ ਪੀੜ ਦਾ ਬਹਾਨਾ ਲਗਾ ਕੇ ਗਿਆ ਸੀ ਹਸਪਤਾਲ
ਫਰੀਦਕੋਟ: ਕਤਲ ਕੇਸ ਵਿੱਚ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਕੈਦੀ ਫਰਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਅੰਗਰੇਜ਼ ਸਿੰਘ ਮੈਡੀਕਲ ਹਸਪਤਾਲ ਤੋਂ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
Angrez Singh
ਇਹ ਹਵਾਲਾਤੀ ਮਾਰਚ 2020 ਦੌਰਾਨ ਜੈਤੋਂ ਦੇ ਪਿੰਡ ਰੋੜੀਕਪੂਰਾ ਵਿੱਚ ਕਬੱਡੀ ਟੂਰਨਾਮੈਂਟ ਵਿੱਚ ਗੋਲੀ ਚਲਾ ਕੇ ਕਤਲ ਕਰਨ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ। ਉਸ ਨੇ ਰਾਤ ਨੂੰ ਢਿੱਡ ਪੀੜ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਜੇਲ੍ਹ ਤੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਜੇਲ੍ਹ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।