ਵਿੱਕੀ ਮਿੱਡੂਖੇੜਾ ਕੇਸ: ਗੈਂਗਸਟਰ ਭੂਪੀ ਰਾਣਾ ਸਮੇਤ ਛੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਸਪਲੀਮੈਂਟਰੀ ਚਲਾਨ ਵੀ ਹੋ ਸਕਦਾ ਹੈ ਪੇਸ਼ 
Published : Jul 26, 2022, 9:04 am IST
Updated : Jul 26, 2022, 9:04 am IST
SHARE ARTICLE
Vicky Middukhera Murder case
Vicky Middukhera Murder case

ਆਉਣ ਵਾਲੇ ਦਿਨਾਂ ਵਿਚ ਪੁਲਿਸ ਉਕਤ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਲਾਨ ਪੇਸ਼ ਕਰ ਸਕਦੀ ਹੈ। 

 

ਮੁਹਾਲੀ - ਵਿੱਕੀ ਮਿੱਡੂਖੇੜਾ ਕਤਲ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ ਨੇ ਮੁਲਜ਼ਮਾਂ (ਸ਼ਾਰਪ ਸ਼ੂਟਰ) ਸੱਜਣ ਉਰਫ ਭੋਲੂ, ਅਨਿਲ ਲੱਠ ਅਤੇ ਅਜੈ ਉਰਫ ਸੰਨੀ ਉਰਫ ਲੈਫਟੀ ਤੋਂ ਇਲਾਵਾ ਗੈਂਗਸਟਰ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ, ਗੈਂਗਸਟਰ ਅਮਿਤ ਚੜਿੱਕ ਅਤੇ ਕੌਸ਼ਲ ਚੌਧਰੀ ਖਿਲਾਫ ਮੋਹਾਲੀ ਦੀ ਅਦਾਲਤ 'ਚ ਚਾਰਜ਼ਸੀਟ ਦਾਖਲ ਕੀਤੀ ਹੈ। ਐਸਆਈਟੀ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302, 120ਬੀ, 34 ਅਤੇ ਆਰਮਜ਼ ਐਕਟ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਹੈ।

Vicky Middukhera Vicky Middukhera

ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਗੌਰਵ ਉਰਫ਼ ਲੱਕੀ ਪਡਿਆਲ ਜੋ ਕਿ ਅਰਮੇਨੀਆ ਦੀ ਜੇਲ੍ਹ ਵਿਚ ਹੈ ਬੰਬੀਹਾ ਗੈਂਗ ਚਲਾਉਂਦਾ ਹੈ। ਇਸ ਤੋਂ ਇਲਾਵਾ ਸ਼ਗਨਪ੍ਰੀਤ ਸਿੰਘ ਜੋ ਕਿ ਇਸ ਸਮੇਂ ਆਸਟ੍ਰੇਲੀਆ ਵਿਚ ਹੈ ਉਸ ਸਮੇਤ ਕਈ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਸ਼ੁਰੂ ਵਿਚ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ ਪਰ ਆਉਣ ਵਾਲੇ ਦਿਨਾਂ ਵਿਚ ਪੁਲਿਸ ਉਕਤ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਲਾਨ ਪੇਸ਼ ਕਰ ਸਕਦੀ ਹੈ। 

Vicky Middukhera murder CaseVicky Middukhera murder Case

ਦੂਜੇ ਪਾਸੇ ਪੁਲਿਸ ਅਜੇ ਤੱਕ ਚੌਥੇ ਸ਼ੂਟਰ ਦੀ ਸ਼ਨਾਖ਼ਤ ਨਹੀਂ ਕਰ ਸਕੀ ਹੈ ਕਿਉਂਕਿ ਚੌਥੇ ਸ਼ੂਟਰ ਬਾਰੇ ਸਿਰਫ਼ ਸ਼ਗਨਪ੍ਰੀਤ ਸਿੰਘ ਹੀ ਜਾਣਦਾ ਹੈ। ਬੰਬੀਹਾ ਗਰੁੱਪ ਨੇ ਮਿੱਡੂਖੇੜਾ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ। ਵਿੱਕੀ ਮਿੱਡੂਖੇੜਾ ਦੀ 7 ਅਗਸਤ 2021 ਨੂੰ ਸੈਕਟਰ-70 ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਅਗਲੇ ਦਿਨ ਬੰਬੀਹਾ ਗਰੁੱਪ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਅਤੇ ਇੰਟਰਨੈੱਟ ਮੀਡੀਆ 'ਤੇ ਪੋਸਟ ਪਾ ਕੇ ਇਸ ਦੀ ਪੁਸ਼ਟੀ ਕੀਤੀ ਸੀ। ਪੁਲਿਸ ਦੀ ਮੁੱਢਲੀ ਜਾਂਚ ਵਿਚ ਬੰਬੀਹਾ ਗਰੋਹ ਨੂੰ ਚਲਾਉਣ ਵਾਲੇ ਲੱਕੀ ਪਡਿਆਲ ਦਾ ਨਾਂ ਸਾਹਮਣੇ ਆਇਆ ਹੈ। ਪਤਾ ਲੱਗਾ ਕਿ ਵਿੱਕੀ ਮਿੱਡੂਖੇੜਾ ਦਾ ਕਤਲ ਲੱਕੀ ਦੇ ਕਹਿਣ 'ਤੇ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement